Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਨੂੰ ਉਤਾਰਿਆ ਮੌਤ ਦੇ ਘਾਟ

ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਨੂੰ ਉਤਾਰਿਆ ਮੌਤ ਦੇ ਘਾਟ

ਪੱਟੀ  : ਪੱਟੀ ਸ਼ਹਿਰ ਦੇ ਨੇੜੇ ਪਿੰਡ ਆਸਲ ’ਚ ਦੋਹਰਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕੰਮ ਤੋਂ ਘਰ ਆ ਰਹੇ 2 ਵਿਅਕਤੀਆਂ ਨੂੰ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਦੋਵੇਂ ਵਿਅਕਤੀ ਰਾਤ ਨੂੰ ਕੰਮ ਕਰ ਕੇ ਘਰ ਆ ਰਹੇ ਸੀ ਕਿ ਇਸ ਦੌਰਾਨ ਕੁਝ ਲੁਟੇਰੇ ਉਨ੍ਹਾਂ ਦੇ ਪਿੱਛੇ ਪੈ ਗਏ, ਜਿਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦੋਵਾਂ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ।

ਜਦੋਂ ਇਸ ਬਾਰੇ ਪਰਿਵਾਰ ਨੂੰ ਪਤਾ ਲੱਗਾ ਤਾਂ ਉਹ ਘਟਨਾ ਵਾਲੀ ਥਾਂ ’ਤੇ ਪਹੁੰਚੇ, ਉਦੋਂ ਤੱਕ ਉਨ੍ਹਾਂ ’ਚੋਂ ਇਕ ਦੀ ਮੌਤ ਹੋ ਚੁੱਕੀ ਸੀ। ਦੂਜੇ ਵਿਅਕਤੀ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਪਹੁੰਚਾਇਆ ਜਾ ਰਿਹਾ ਸੀ ਤਾਂ ਉਸ ਨੇ ਵੀ ਰਸਤੇ ’ਚ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਗੁਲਜ਼ਾਰ ਸਿੰਘ ਵਾਸੀ ਪੱਟੀ ਅਤੇ ਗੁਰਦਿਆਲ ਸਿੰਘ ਵਾਸੀ ਕੈਰੋਂ ਵਜੋਂ ਹੋਈ ਹੈ।

 

ਇਸ ਘਟਨਾ ਬਾਰੇ ਐੱਸ. ਪੀ. ਡੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਮੌਤ ਦੇ ਅਸਲ ਕਾਰਨ ਸਾਹਮਣੇ ਨਹੀਂ ਆਏ ਹਨ ਅਤੇ ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰਕਾਰ ਇਹ ਲੁੱਟ ਦਾ ਮਾਮਲਾ ਸੀ ਜਾਂ ਫਿਰ ਕੋਈ ਪੁਰਾਣੀ ਰੰਜਿਸ਼ ਸੀ।