Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ ਚੜ੍ਹਦੀ ਸਵੇਰ ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ

ਪੰਜਾਬ ‘ਚ ਚੜ੍ਹਦੀ ਸਵੇਰ ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ

 

 

ਫਾਜ਼ਿਲਕਾ  : ਫਾਜ਼ਿਲਕਾ ਦੇ ਮਹਾਰਾਜਾ ਅਗਰਸੇਨ ਚੌਂਕ ਨੇੜੇ ਉਸ ਵੇਲੇ ਦਰਦਨਾਕ ਹਾਦਸਾ ਵਾਪਰਿਆ, ਜਦੋਂ ਸਕੂਲੀ ਬੱਚਿਆਂ ਨਾਲ ਭਰਿਆ ਆਟੋ ਅਚਾਨਕ ਪਲਟ ਗਿਆ। ਇਸ ਘਟਨਾ ਦੌਰਾਨ ਡਰ ਦੇ ਮਾਰੇ ਬੱਚੇ ਚੀਕਾਂ ਮਾਰਨ ਲੱਗ ਗਏ। ਹਾਲਾਂਕਿ 2 ਬੱਚਿਆਂ ਨੂੰ ਹਾਦਸੇ ਦੌਰਾਨ ਸੱਟਾਂ ਲੱਗੀਆਂ ਹਨ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ ਹੈ। ਜਾਣਕਾਰੀ ਮੁਤਾਬਕ ਇਕ ਨਿੱਜੀ ਸਕੂਲ ਦੇ 8-9 ਬੱਚੇ ਆਟੋ ‘ਚ  ਸਵਾਰ ਹੋ ਕੇ ਸਕੂਲ ਜਾ ਰਹੇ ਸਨ।

 

 

ਅਚਾਨਕ ਆਟੋ ਅੱਗੇ ਸਾਈਕਲ ਸਵਾਰ ਇਕ ਕੁੜੀ ਆ ਗਈ, ਜਿਸ ਨੂੰ ਬਚਾਉਣ ਦੇ ਚੱਕਰ ‘ਚ ਆਟੋ ਚਾਲਕ ਨੇ ਕੱਟ ਮਾਰ ਦਿੱਤਾ ਅਤੇ ਮੌਕੇ ‘ਤੇ ਹੀ ਆਟੋ ਪਲਟ ਗਿਆ। ਇਸ ਤੋਂ ਬਾਅਦ ਬੱਚਿਆਂ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਮੌਕੇ ‘ਤੇ ਲੋਕਾਂ ਨੇ ਭੱਜ ਕੇ ਬੱਚਿਆਂ ਨੂੰ ਆਟੋ ‘ਚੋਂ ਬਾਹਰ ਕੱਢਿਆ।

 

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ 2 ਬੱਚਿਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ, ਜਦੋਂ ਕਿ ਡਰਾਈਵਰ ਅਤੇ ਬਾਕੀ ਬੱਚਿਆਂ ਦਾ ਬਚਾਅ ਹੋ ਗਿਆ। ਇਸ ਘਟਨਾ ਤੋਂ ਬਾਅਦ ਬੱਚਿਆਂ ਦੇ ਮਾਪੇ ਵੀ ਪੂਰੀ ਤਰ੍ਹਾਂ ਘਬਰਾਏ ਹੋਏ ਹਨ।