ਗੁਰੂਹਰਸਹਾਏ : ਗੁਰੂਹਰਸਹਾਏ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟਿਆ ਸਮੇਤ ਮੈਗਜ਼ੀਨ ਇਕ ਪਿਸਟਲ ਬੀ. ਐੱਸ. ਐੱਫ ਦੇ ਜਵਾਨਾਂ ਨੇ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਸੀਮਾ ਸੁਰੱਖਿਆ ਬਲ 160 ਬਟਾਲੀਅਨ ਦੇ ਜਵਾਨਾਂ ਨੇ ਸਰਹੱਦ ਤੋਂ ਪਿੰਡ ਛੋਟੇ ਬਹਾਦਰ ਕੇ ਤੋਂ ਸਮੇਤ ਮੈਗਜ਼ੀਨ ਇਕ ਪਿਸਤੌਲ ਬਰਾਮਦ ਕਰਨ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
ਸੀਮਾਂ ਸੁਰੱਖਿਆ ਬਲ ਦੇ ਜਵਾਨ ਨੇ ਦੱਸਿਆ ਕਿ ਪਿੰਡ ਬਹਾਦਰ ਕੇ ਨੇੜੇ ਸਰਹੱਦ ਤੋਂ ਪੀਲੇ ਰੰਗ ਦੀ ਟੇਪ ਵਿਚ ਲਪੇਟਿਆ ਇਕ ਪਿਸਟਲ ਸਮੇਤ ਮੈਗਜ਼ੀਨ ਮਿਲਿਆ ਹੈ ਅਤੇ ਜਿਸ ਨੂੰ ਹੁੱਕ ਲੱਗੀ ਹੋਈ ਸੀ ਜਿਸ ਤੋਂ ਪਤਾ ਲੱਗਦਾ ਹੈ ਕਿ ਇਸਨੂੰ ਪਾਕਿਸਤਾਨ ਡਰੋਨ ਦੁਆਰਾ ਸੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਉਚ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ।