ਤਰਨਤਾਰਨ/ਮੋਗਾ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ Pain Killer, ਹੱਡੀ ਰੋਗਾਂ ਅਤੇ ਨਾੜਾਂ ਲਈ ਵਰਤੇ ਜਾਂਦੇ ਪ੍ਰੇਗਾਬਾਲਿਨ ਨਾਂ ਦੇ ਸਾਲਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦਵਾਈ ਦੀ ਕੁਝ ਲੋਕਾਂ ਵੱਲੋਂ ਦੁਰਵਰਤੋਂ ਕੀਤੀ ਜਾ ਰਹੀ ਸੀ। ਇਸ ਦੇ ਮੱਦੇਨਜ਼ਰ ਮੋਗਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਆਦਿ ਜ਼ਿਲ੍ਹਿਆਂ ਵਿਚ ਇਸ ਦਵਾਈ ਦੀ ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਦਵਾਈ ਦੀ ਵਰਤੋਂ ਕਰਨ ਨਾਲ ਇਨਸਾਨ ਨੂੰ ਨਸ਼ਾ ਮਹਿਸੂਸ ਹੋਣ ਲੱਗ ਪੈਂਦਾ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਸਖਤ ਮੁਹਿੰਮ ਦੌਰਾਨ ਇਸ ਦਵਾਈ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਮੋਗਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਆਦਿ ਜ਼ਿਲ੍ਹਿਆਂ ਦੇ ਐੱਸ. ਐੱਸ. ਪੀ. ਅਤੇ ਡਿਪਟੀ ਕਮਿਸ਼ਨਰਾਂ ਵੱਲੋਂ ਪਹਿਲਕਦਮੀ ਕਰਦੇ ਹੋਏ ਇਸ ਦਵਾਈ ਦੀ ਵਿਕਰੀ ਅਤੇ ਵਰਤੋਂ ਉੱਪਰ ਪਾਬੰਦੀ ਲਗਾ ਦਿੱਤੀ ਗਈ ਹੈ
। ਕੈਮਿਸਟਾਂ ਵੱਲੋਂ ਵੀ ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਦਵਾਈ ਦੀ ਵਰਤੋਂ ਨਾਲ ਇਨਸਾਨ ਨੂੰ ਨਸ਼ਾ ਮਹਿਸੂਸ ਹੋਣ ਲੱਗ ਪੈਂਦਾ ਹੈ ਅਤੇ ਇਸ ਦਾ ਅਸਰ ਕਰੀਬ 7 ਤੋਂ 8 ਘੰਟਿਆਂ ਤੱਕ ਰਹਿੰਦਾ ਹੈ। ਬਾਜ਼ਾਰ ’ਚ ਇਸ ਦੀ ਮਾਤਰਾ 300 ਮਿਲੀਗ੍ਰਾਮ ਤੱਕ ਮੌਜੂਦ ਹੈ। ਡਾਕਟਰਾਂ ਵੱਲੋਂ ਇਸ ਦਵਾਈ ਦੀ ਵਰਤੋਂ ਹੱਡੀਆਂ ਰੋਗਾਂ ਅਤੇ ਨਾੜਾਂ ਲਈ ਵਰਤੀ ਜਾਂਦੀ ਹੈ।