ਢਾਕਾ- ਬੰਗਲਾਦੇਸ਼ ਦੀ ਗੱਦੀਓਂ ਲਾਹੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ਦੇ ਇੱਕ ਸਾਬਕਾ ਸੰਸਦ ਮੈਂਬਰ ਨੂੰ ਸੋਮਵਾਰ ਨੂੰ ਭ੍ਰਿਸ਼ਟਾਚਾਰ, ਰਾਜਨੀਤਿਕ ਹਿੰਸਾ ਭੜਕਾਉਣ ਅਤੇ ਦੇਸ਼ ਵਿਰੁੱਧ ਸਾਜ਼ਿਸ਼ ਰਚਣ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਯੂਨਾਈਟਿਡ ਨਿਊਜ਼ ਆਫ਼ ਬੰਗਲਾਦੇਸ਼ ਦੀ ਖ਼ਬਰ ਅਨੁਸਾਰ ਢਾਕਾ ਮੈਟਰੋਪੋਲੀਟਨ ਪੁਲਸ ਦੀ ਡਿਟੈਕਟਿਵ ਬ੍ਰਾਂਚ (ਡੀਬੀ) ਨੇ ਨਵਾਬਗੰਜ ਉਪਜਿਲਾ ਦੀ ਰਾਖਵੀਂ ਸੀਟ ਤੋਂ ਸਾਬਕਾ ਸੰਸਦ ਮੈਂਬਰ ਸਬੀਨਾ ਅਖਤਰ ਤੁਹਿਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀਬੀ (ਉੱਤਰੀ) ਦੇ ਸੰਯੁਕਤ ਕਮਿਸ਼ਨਰ ਮੁਹੰਮਦ ਰਬੀਉਲ ਹੁਸੈਨ ਭੁਈਆਂ ਨੇ ਕਿਹਾ ਕਿ ਤੁਹਿਨ ਵਿਰੁੱਧ ਭ੍ਰਿਸ਼ਟਾਚਾਰ, ਰਾਜਨੀਤਿਕ ਹਿੰਸਾ ਭੜਕਾਉਣ ਅਤੇ ਦੇਸ਼ ਵਿਰੁੱਧ ਸਾਜ਼ਿਸ਼ ਰਚਣ ਦੇ ਕਈ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਸਾਬਕਾ ਸੁਤੰਤਰ ਸੰਸਦ ਮੈਂਬਰ ਮੁਹੰਮਦ ਫੈਜ਼ਲ ਬਿਪਲਬ ਨੂੰ ਪਿਛਲੇ ਸਾਲ ਜੁਲਾਈ ਵਿੱਚ ਅੰਦੋਲਨ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਹੋਰ ਡੀਬੀ ਟੀਮ ਨੇ ਗ੍ਰਿਫ਼ਤਾਰ ਕੀਤਾ ਸੀ। ਖ਼ਬਰਾਂ ਅਨੁਸਾਰ ਮੁਨਸ਼ੀਗੰਜ-3 ਦੇ ਸਾਬਕਾ ਸੰਸਦ ਮੈਂਬਰ ਨੂੰ ਰਾਜਧਾਨੀ ਦੇ ਮੋਨੀਪੁਰੀਪਾਰਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।