ਟੀਮ ਇੰਡੀਆ ਨੇ ਬੰਗਲਾਦੇਸ਼ ਖਿਲਾਫ ਪਹਿਲਾ ਟੈਸਟ 280 ਦੌੜਾਂ ਨਾਲ ਜਿੱਤ ਲਿਆ ਹੈ। ਐਤਵਾਰ ਨੂੰ 515 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੂਜੀ ਪਾਰੀ ‘ਚ ਬੰਗਲਾਦੇਸ਼ ਨੂੰ 234 ਦੌੜਾਂ ‘ਤੇ ਆਲ ਆਊਟ ਕਰ ਦਿੱਤੀ। ਇਸ ਦੇ ਨਾਲ ਹੀ ਭਾਰਤੀ ਟੀਮ ਨੇ 2 ਟੈਸਟ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਹੁਣ ਦੂਜਾ ਮੈਚ 27 ਸਤੰਬਰ ਤੋਂ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ ਵਿੱਚ ਖੇਡਿਆ ਜਾਵੇਗਾ।
ਇਸ ਮੁਕਾਬਲੇ ਦੌਰਾਨ ਰਵੀਚੰਦਰਨ ਅਸ਼ਵਿਨ ਪਲੇਅਰ ਆਫ ਦਿ ਮੈਚ ਰਹੇ। ਉਸ ਨੇ 6 ਵਿਕਟਾਂ ਲਈਆਂ ਅਤੇ ਪਹਿਲੀ ਪਾਰੀ ਵਿੱਚ 113 ਦੌੜਾਂ ਬਣਾਈਆਂ। ਅਸ਼ਵਿਨ ਤੋਂ ਇਲਾਵਾ ਰਿਸ਼ਭ ਪੰਤ (39, 109 ਦੌੜਾਂ), ਸ਼ੁਭਮਨ ਗਿੱਲ (0, 119 ਦੌੜਾਂ), ਰਵਿੰਦਰ ਜਡੇਜਾ (86 ਦੌੜਾਂ) ਅਤੇ ਯਸ਼ਸਵੀ ਜੈਸਵਾਲ (56, 10 ਦੌੜਾਂ) ਨੇ ਵੀ ਅਹਿਮ ਪਾਰੀਆਂ ਖੇਡੀਆਂ। ਇਸ ਤੋਂ ਇਲਾਵਾ ਬੰਗਲਾਦੇਸ਼ ਲਈ ਕਪਤਾਨ ਨਜ਼ਮੁਲ ਹਸਨ ਸ਼ਾਂਤੋ (82 ਦੌੜਾਂ) ਨੇ ਅਰਧ ਸੈਂਕੜਾ ਲਗਾਇਆ।
ਸ਼ੁਰੂਵਾਤ ’ਚ ਬੰਗਲਾਦੇਸ਼ ਦੀ ਟੀਮ ਨੇ 158/4 ਦੇ ਸਕੋਰ ਨਾਲ ਖੇਡਣਾ ਸ਼ੁਰੂ ਕੀਤਾ। ਸ਼ਾਂਤੋ ਨੇ 51 ਅਤੇ ਸ਼ਾਕਿਬ ਨੇ 5 ਦੌੜਾਂ ਬਣਾ ਕੇ ਆਪਣੀ ਪਾਰੀ ਨੂੰ ਅੱਗੇ ਵਧਾਇਆ। ਸ਼ਾਂਤੋ 82 ਦੌੜਾਂ ਬਣਾ ਕੇ ਆਊਟ ਹੋਏ ਅਤੇ ਸ਼ਾਕਿਬ 25 ਦੌੜਾਂ ਬਣਾ ਕੇ ਆਊਟ ਹੋਏ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਦੂਜੀ ਪਾਰੀ 4 ਵਿਕਟਾਂ ‘ਤੇ 287 ਦੌੜਾਂ ‘ਤੇ ਐਲਾਨ ਕੇ ਬੰਗਲਾਦੇਸ਼ ਨੂੰ 515 ਦੌੜਾਂ ਦਾ ਟੀਚਾ ਦਿੱਤਾ। ਟੀਮ ਇੰਡੀਆ ਨੇ ਪਹਿਲੀ ਪਾਰੀ ‘ਚ 376 ਦੌੜਾਂ ਬਣਾਈਆਂ ਸਨ। ਜਵਾਬ ‘ਚ ਬੰਗਲਾਦੇਸ਼ ਦੀ ਪਹਿਲੀ ਪਾਰੀ 149 ਦੌੜਾਂ ‘ਤੇ ਹੀ ਸਿਮਟ ਕੇ ਰਹਿ ਗਈ।