Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ...

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

 

ਪੰਜਾਬ ਸਰਕਾਰ ਸੰਕਟ ਦੀ ਘੜੀ ਵਿੱਚ ਖਾੜੀ ਮੁਲਕਾਂ ਵਿੱਚ ਫਸੇ ਪੰਜਾਬੀ ਦੀ ਹਰ ਸੰਭਵ ਮਦਦ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਰ.ਕੇ. ਜੈਸਵਾਲ ਹੈਲਪਲਾਈਨ ਦੇ ਓਵਰਆਲ ਇੰਚਾਰਜ ਅਤੇ ਵਿਮਲ ਸੇਤੀਆ ਨੂੰ ਗ੍ਰਹਿ ਮਾਮਲਿਆਂ ਦਾ ਨੋਡਲ ਅਫਸਰ ਨਿਯੁਕਤ ਕੀਤਾ

*ਚੰਡੀਗੜ੍ਹ, 5 ਮਾਰਚ 2026

ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24×7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ।

ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ ‘ਤੇ ਨਜ਼ਰ ਰੱਖੇਗਾ। ਇਸੇ ਤਰ੍ਹਾਂ ਹੈਲਪਲਾਈਨ ‘ਤੇ ਪ੍ਰਾਪਤ ਹੋਈਆਂ ਸਾਰੀਆਂ ਕਾਲਾਂ ਦਾ ਸਹੀ ਰਿਕਾਰਡ ਰੱਖਣ ਦੇ ਨਾਲ-ਨਾਲ ਇਨ੍ਹਾਂ ਕਾਲਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਵੀ ਕੋਈ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਜਾਂ ਕਿਸੇ ਹੋਰ ਵਿਭਾਗ ਜਾਂ ਅਥਾਰਟੀ ਕੋਲ ਉਠਾਉਣ ਦੀ ਲੋੜ ਹੋਵੇ, ਨੋਡਲ ਅਫ਼ਸਰ ਇਹ ਯਕੀਨੀ ਬਣਾਏਗਾ ਕਿ ਇਸ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਇਸ ਦਾ ਇੱਕੋ-ਇੱਕ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਖਾੜੀ ਖਿੱਤੇ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”