Sunday, March 23, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਭਾਰਤ ਭੂਸ਼ਣ ਆਸ਼ੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ

ਭਾਰਤ ਭੂਸ਼ਣ ਆਸ਼ੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ

 

ਲੁਧਿਆਣਾ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਲੁਧਿਆਣਾ ਦੇ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਸ਼ੂ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਤਸਵੀਰ ਸਾਂਝੀ ਕਰਦਿਆਂ ਆਸ਼ੂ ਨੇ ਲਿਖਿਆ ਕਿ ਬਦਲਾਅ ਦੀ ਹਵਾ ਹਲਕਾ ਪੱਛਮੀ ਤੋਂ ਸ਼ੁਰੂ ਹੋਵੇਗੀ।

ਲੁਧਿਆਣਾ ਪੱਛਮੀ ਤੋਂ ਸ਼ੁਰੂ ਹੋਈ ਇਹ ਹਵਾ 2027 ਤਕ ਪੂਰੇ ਪੰਜਾਬ ਵਿਚ ਤੂਫਾਨ ਲਿਆ ਦਾਵੇਗੀ। ਕਾਂਗਰਸ ਪਹਿਲਾਂ ਤੋਂ ਕਿਤੇ ਮਜ਼ਬੂਤੀ ਨਾਲ ਵਾਪਸ ਆ ਰਹੀ ਹੈ। ਅੱਜ ਨਵੀਂ ਦਿੱਲੀ ਵਿਚ ਆਪਣੇ ਨੇਤਾ ਅਤੇ ਗੁਰੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨਾਲ ਕੀਤੀ ਹਰ ਗੱਲ ਪ੍ਰੇਰਨਾਦਾਇਕ ਹੈ, ਜਿਹੜੀ ਸੱਚ ਲਈ ਅਤੇ ਧੱਕੇ ਖ਼ਿਲਾਫ਼ ਉਨ੍ਹਾਂ ਦੀ ਅਤੁੱਟ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ। ਮੈਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਕਾਂਗਰਸ ਇਕਜੁੱਟ ਹੈ, ਦ੍ਰਿੜ ਹੈ ਅਤੇ ਹੁਣ ਤਕ ਹਰ ਚੋਣ ਜਿੱਤਣ ਲਈ ਤਿਆਰ ਹੈ। ਉਨ੍ਹਾਂ ਦਾ ਸਮਰਥਨ ਅਤੇ ਮਾਰਗ ਦਰਸ਼ਨ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ ਅਤੇ ਮੈਂ ਖੁਦ ‘ਤੇ ਪੰਜਾਬ ਲਈ ਸਾਡੇ ਮਿਸ਼ਨ ਲਈ ਉਨ੍ਹਾਂ ਦੇ ਵਿਸ਼ਵਾਸ ਲਈ ਬਹੁਤ ਧੰਨਵਾਦੀ ਹਾਂ।

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ ਇਥੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਆਮ ਆਦਮੀ ਪਾਟੀ ਨੇ ਇਥੋਂ ਸੰਜੀਵ ਅਰੋੜਾ ਨੂੰ ਮੈਦਾਨ ਵਿਚ ਉਤਾਰਿਆ ਹੈ। ਦੂਜੇ ਪਾਸੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਇਥੇ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਆਸ਼ੂ ਨੂੰ ਇਥੇ ਮਜ਼ਬੂਤ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਹੈ।