ਜਲੰਧਰ- ਪੰਜਾਬ ‘ਚ ਇਕ ਵਾਰ ਫ਼ਿਰ ਤੋਂ ਚੋਣ ਮੈਦਾਨ ਸਜ ਚੁੱਕਾ ਹੈ, ਜਿੱਥੇ ਹੁਣ ਲੁਧਿਆਣਾ ਵੈਸਟ ਦੇ ਵਿਧਾਇਕ ਦੀ ਚੋਣ ਲਈ ਸਾਰੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਇਸੇ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਂਗਰਸ ਨੇ ਲੁਧਿਆਣਾ ਵੈਸਟ ਸੀਟ ਤੋਂ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਟਿਕਟ ਦੇ ਕੇ ਉਮੀਦਵਾਰ ਐਲਾਨਿਆ ਸੀ। ਹਾਲਾਂਕਿ ਹਾਲੇ ਤੱਕ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ।ਜ਼ਿਕਰਯੋਗ ਹੈ ਕਿ ਲੁਧਿਆਣਾ ਵੈਸਟ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਦਿਹਾਂਤ ਹੋ ਜਾਣ ਮਗਰੋਂ ਇਹ ਸੀਟ ਖ਼ਾਲੀ ਹੋ ਗਈ ਸੀ, ਜਿਸ ਨੂੰ ਭਰਨ ਲਈ ਹੁਣ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਚੋਣਾਂ ਦਾ ਐਲਾਨ ਚੋਣ ਕਮਿਸ਼ਨ ਵੱਲੋਂ ਹਾਲੇ ਨਹੀਂ ਕੀਤਾ ਗਿਆ, ਉਮੀਦ ਹੈ ਕਿ ਛੇਤੀ ਹੀ ਤਰੀਕ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।