Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ...

ਜਲੰਧਰ ‘ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ

 

 

ਜਲੰਧਰ — ਜਲੰਧਰ ਦੇ ਮਕਸੂਦਾਂ ਮੰਡੀ ਨੇੜੇ ਇਕ ਸੜਕ ਹਾਦਸੇ ‘ਚ ਜ਼ੈਪਟੋ ਦੇ ਇਕ ਡਿਲੀਵਰੀ ਬੁਆਏ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 18 ਸਾਲਾ ਉੱਜਵਲ ਵਜੋਂ ਹੋਈ ਹੈ, ਜੋ ਆਨਲਾਈਨ ਕਰਿਆਨੇ ਕੰਪਨੀ ਜ਼ੈਪਟੋ ਲਈ ਕੰਮ ਕਰਦਾ ਸੀ। ਰਿਪੋਰਟਾਂ ਮੁਤਾਬਕ ਉੱਜਵਲ ਆਪਣੇ ਦੋਪਹੀਆ ਵਾਹਨ ‘ਤੇ ਡਿਲੀਵਰੀ ਦੇ ਕੇ ਵਾਪਸ ਆ ਰਿਹਾ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਉੱਜਵਲ ਸੜਕ ‘ਤੇ ਡਿੱਗ ਪਿਆ ਅਤੇ ਟਰੱਕ ਦੇ ਪਹੀਆਂ ਹੇਠਾਂ ਆ ਗਿਆ।

ਟਰੱਕ ਦਾ ਪਹੀਆ ਉਸ ਦੇ ਸਿਰ ਤੋਂ ਲੰਘ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ, ਟਰੱਕ ਨੂੰ ਕਬਜ਼ੇ ਵਿਚ ਲੈ ਕੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ 1 ਦੇ ਏ. ਐੱਸ. ਆਈ. ਸ਼ਾਮ ਲਾਲ ਨੇ ਦੱਸਿਆ ਕਿ ਹਾਦਸੇ ਵਿੱਚ ਸ਼ਾਮਲ ਟਰੱਕ ਅਤੇ ਮੋਟਰਸਾਈਕਲ ਦੋਵਾਂ ਨੂੰ ਜ਼ਬਤ ਕਰ ਲਿਆ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਨੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।