ਬਟਾਲਾ/ਕਿਲਾ ਲਾਲ ਸਿੰਘ –ਬਟਾਲਾ ਨੇੜਲੇ ਪਿੰਡ ਮਿਰਜ਼ਾਜਾਨ ਦੇ ਸਰਕਾਰੀ ਸਕੂਲ ਤੋਂ ਪੇਪਰ ਦੇ ਕੇ ਕਾਰ ਵਿਚ ਸਵਾਰ ਹੋ ਕੇ ਘਰ ਪਰਤ ਰਹੇ ਦੋ ਵਿਦਿਆਰਥੀਆਂ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਐੱਚ. ਓ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀਆਂ ਦੀ ਪਛਾਣ ਚੰਨਬੀਰ ਸਿੰਘ ਅਤੇ ਗੋਪੀ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਉਕਤ ਵਿਦਿਆਰਥੀ, ਜੋ ਕਿ ਪਿੰਡ ਭੁੱਲਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 10ਵੀਂ ਜਮਾਤ ਵਿਚ ਪੜ੍ਹਦੇ ਸਨ। ਜਦੋਂ ਉਹ ਪਿੰਡ ਮਿਰਜਾਜਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਥਿਤ ਬੋਰਡ ਪ੍ਰੀਖਿਆ ਕੇਂਦਰ ਵਿਚ ਕੰਪਿਊਟਰ ਦਾ ਪੇਪਰ ਦੇਣ ਤੋਂ ਬਾਅਦ ਆਪਣੀ ਕਾਰ ਵਿਚ ਘਰ ਵਾਪਸ ਆ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ। ਤੇਜ਼ ਰਫਤਾਰ ਹੋਣ ਕਾਰਨ ਕਾਰ ਪਿੰਡ ਮਿਰਜ਼ਾਜਾਨ ਵਿਚ ਸਥਿਤ ਇਕ ਫੈਕਟਰੀ ਦੀ ਕੰਧ ਨਾਲ ਟਕਰਾਅ ਗਈ।
ਉਨ੍ਹਾਂ ਕਿਹਾ ਕਿ ਇਸ ਦਰਦਨਾਕ ਹਾਦਸੇ ਵਿਚ ਉਕਤ ਵਿਦਿਆਰਥੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ।