Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੰਮ੍ਰਿਤਸਰ ਕਸਟਮ ਵਿਭਾਗ ਦੀ ਵੱਡੀ ਕਾਰਵਾਈ! ਲੱਖਾਂ ਰੁਪਏ ਦੀਆਂ 4 ਲੱਖ ਤੋਂ...

ਅੰਮ੍ਰਿਤਸਰ ਕਸਟਮ ਵਿਭਾਗ ਦੀ ਵੱਡੀ ਕਾਰਵਾਈ! ਲੱਖਾਂ ਰੁਪਏ ਦੀਆਂ 4 ਲੱਖ ਤੋਂ ਵਧੇਰੇ ਵਿਦੇਸ਼ੀ ਸਿਗਰਟਾਂ ਕੀਤੀਆਂ ਨਸ਼ਟ

 

ਅੰਮ੍ਰਿਤਸਰ – ਕਸਟਮ ਵਿਭਾਗ ਦੀ ਟੀਮ ਨੇ ਵੱਖ-ਵੱਖ ਕੇਸਾਂ ‘ਚ ਸਮੱਗਲਿੰਗ ਰਾਹੀਂ ਅੰਮ੍ਰਿਤਸਰ ਆਈਆਂ 67.83 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਨੂੰ ਨਿਯਮਾਂ ਅਨੁਸਾਰ ਨਸ਼ਟ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਇਨ੍ਹਾਂ ਸਿਗਰਟਾਂ ਨੂੰ ਨਸ਼ਟ ਕਰਨ ਲਈ ਇਕ ਵਿਸ਼ੇਸ਼ ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਸੀ। ਇਹ ਕਾਰਵਾਈ ਵਾਤਾਵਰਨ ਵਿਭਾਗ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ ਅੰਜਾਮ ਦਿੱਤੀ ਗਈ। ਇਸ ਮੌਕੇ ਕਸਟਮ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਨ੍ਹਾਂ ਸਿਗਰਟਾਂ ਨੂੰ ਨਿਰਧਾਰਤ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਤੇ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ‘ਇੰਸੀਨਰੇਸ਼ਨ’ (ਨਿਯੰਤਰਿਤ ਤਰੀਕੇ ਨਾਲ ਸਾੜਨ) ਦੀ ਪ੍ਰਕਿਰਿਆ ਰਾਹੀਂ ਨਸ਼ਟ ਕੀਤਾ ਗਿਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਸਾਰੀ ਕਾਰਵਾਈ ਪੂਰੀ ਪਾਰਦਰਸ਼ਤਾ ਨਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਹੋਵੇ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਹੋ ਸਕੇ।