Friday, April 4, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsCIA ਸਟਾਫ਼ ਦਾ ਕਰਮਚਾਰੀ ਬਣ ਕੇ ਰਿਸ਼ਵਤ ਮੰਗਣ ਵਾਲੇ ASI 'ਤੇ ਵੱਡੀ...

CIA ਸਟਾਫ਼ ਦਾ ਕਰਮਚਾਰੀ ਬਣ ਕੇ ਰਿਸ਼ਵਤ ਮੰਗਣ ਵਾਲੇ ASI ‘ਤੇ ਵੱਡੀ ਕਾਰਵਾਈ

 

 

ਅੰਮ੍ਰਿਤਸਰ- ਅੰਮ੍ਰਿਤਸਰ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਸੀ. ਆਈ. ਏ. ਸਟਾਫ਼ ਦਾ ਕਰਮਚਾਰੀ ਬਣ ਕੇ ਰਿਸ਼ਵਤ ਮੰਗਣ ਵਾਲੇ ਪੁਲਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਾਜ਼ਮ ਦੀ ਪਛਾਣ ਐੱਲਆਰ/ਏਐੱਸਆਈ ਗੁਰਜੀਤ ਸਿੰਘ ਵਜੋਂ ਹੋਈ ਹੈ। ਇੰਸਪੈਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਮੁਦੱਈ ਬੌਬੀ ਦੇ ਬਿਆਨ ’ਤੇ ਮੁਕੱਦਮਾ ਦਰਜ ਕਰਕੇ ਸੀਆਈਏ ਸਟਾਫ਼ ਦਾ ਨਕਲੀ ਕਰਮਚਾਰੀ ਬਣ ਕੇ ਰਿਸ਼ਵਤ ਮੰਗਣ ਵਾਲੇ ਮੁਲਾਜ਼ਮ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਸੀਪੀ ਆਲਮ ਵਿਜੈ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦਰਖਾਸਤ ਮਿਲੀ ਸੀ ਕਿ 01 ਫਰਵਰੀ ਨੂੰ ਸ਼ਾਮ 5 ਵਜੇ ਬੌਬੀ ਆਪਣੇ ਘਰ ’ਚ ਮੌਜੂਦ ਸੀ।

ਬਾਹਰੋਂ ਦਰਵਾਜ਼ਾ ਖੜ੍ਹਕਾਉਣ ਦੀ ਆਵਾਜ਼ ਆਈ ਤੇ ਉਸ ਦੇ ਘਰ ਵਿਚ ਚਾਰ ਵਿਅਕਤੀ ਜ਼ਬਰਦਸਤੀ ਦਾਖਲ ਹੋਏ। ਇਕ ਵਿਅਕਤੀ ਘਰ ਦੇ ਬਾਹਰ ਖੜ੍ਹਾ ਰਿਹਾ। ਜਿਨ੍ਹਾਂ ਨੇ ਮੁਦੱਈ ਨੂੰ ਕਿਹਾ ਕਿ ਪੁਲਸ ਮੁਲਾਜ਼ਮ ਹਨਅਤੇ ਘਰ ਦੀ ਤਲਾਸ਼ੀ ਲੈਣੀ ਹੈ ਤੇ ਜਦੋਂ ਉਹ ਚਾਰੇ ਘਰੋਂ ਚਲੇ ਗਏ ਤਾਂ ਮੁਦੱਈ ਨੇ ਆਪਣੇ ਘਰ ਦੀ ਸੀਸੀਟੀਵੀ ਚੈੱਕ ਕੀਤੇ ਤਾਂ ਉਸ ਦੀ ਅਲਮਾਰੀ ਵਿਚੋਂ 1.60 ਲੱਖ ਰੁਪਏ ਗਾਇਬ ਸਨ।

ਮੁਦੱਈ ਨੇ ਦੱਸਿਆ ਕਿ ਉਸ ਦੇ ਘਰ ਵਿਚ ਦਾਖਲ ਹੋਣ ਵਾਲੇ 5 ਵਿਅਕਤੀਆਂ ’ਚੋਂ ਇੱਕ ਸੁਰਿੰਦਰ ਮੋਹਨ ਪੁਲਸ ਮੁਲਾਜ਼ਮ ਜੋ ਰਿਟਾਇਰ ਹੋ ਚੁੱਕਾ ਹੈ, ਇਸ ਦੇ ਨਾਲ ਥਾਣੇਦਾਰ ਗੁਰਜੀਤ ਸਿੰਘ ਹੈ। ਬਾਕੀ ਤਿੰਨ ਨਾਮਾਲੂਮ ਵਿਅਕਤੀ ਸਨ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਮੁਕੱਦਮੇ ਦੀ ਜਾਂਚ ’ਚ ਮੁਲਜ਼ਮ ਐੱਲਆਰ/ਏਐੱਸਆਈ ਗੁਰਜੀਤ ਸਿੰਘ ਨੂੰ 6 ਫਰਵਰੀ ਨੂੰ ਨਿਊ ਪ੍ਰਤਾਪ ਨਗਰ ਸਾਹਮਣੇ ਅਲਫਾ ਮਾਲ ਅੰਮ੍ਰਿਤਸਰ ਦੇ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ।