ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ’ਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ-ਕੇ. ਵਾਈ. ਸੀ. ਕਰਵਾਉਣਾ ਲਾਜ਼ਮੀ ਹੈ,
ਜੋ ਕਿ ਹੁਣ ਘਰ ਬੈਠੇ ਹੀ ਹੋ ਸਕਦੀ ਹੈ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਈ-ਕੇ. ਵਾਈ. ਸੀ. ਕਰਵਾਉਣੀ ਯਕੀਨੀ ਬਣਾਈ ਜਾਵੇ।ਈ. ਕੇ. ਵਾਈ. ਸੀ. ਕਰਵਾਉਣ ਦੀ ਆਖ਼ਰੀ ਮਿਤੀ 30 ਜੂਨ ਹੈ,
ਇਸ ਲਈ ਇਸ ਤੋਂ ਪਹਿਲਾਂ ਪਹਿਲਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣ ਵਾਲੀ ਮੁਫ਼ਤ ਕਣਕ ਦੀ ਸਹੂਲਤ ਬੰਦ ਹੋ ਸਕਦੀ ਹੈ।ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਦੁਆਰਾ ‘ਮੇਰਾ ਈ. ਕੇ. ਵਾਈ. ਸੀ.’ ਐਪ ਰਾਹੀਂ ਚਿਹਰੇ ਦੀ ਪਛਾਣ ਸ਼ੁਰੂ ਕੀਤੀ ਗਈ ਹੈ।