Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsCM ਮਾਨ ਵੱਲੋਂ ਵੱਡਾ ਐਲਾਨ, 10 ਲੱਖ ਰੁਪਏ ਵਾਲੇ ਸਿਹਤ ਬੀਮਾ ਦੀ...

CM ਮਾਨ ਵੱਲੋਂ ਵੱਡਾ ਐਲਾਨ, 10 ਲੱਖ ਰੁਪਏ ਵਾਲੇ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਸ਼ੁਰੂ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਸਿਹਤ ਕਾਰਡ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ, ਜਿਸ ਅਧੀਨ 10 ਲੱਖ ਰੁਪਏ ਤੱਕ ਦਾ ਇਲਾਜ ਕਰਵਾਇਆ ਜਾ ਸਕੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਦਾ ਕੰਮ ਕੱਲ੍ਹ ਤੋਂ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿਚ ਸ਼ੁਰੂ ਹੋਵੇਗਾ। ਇਨ੍ਹਾਂ ਦੋਵੇਂ ਜ਼ਿਲ੍ਹਿਆਂ ਵਿਚ 128 ਥਾਵਾਂ ‘ਤੇ ਮੈਡੀਕਲ ਕੈਂਪ ਲਗਾਏ ਜਾਣਗੇ, ਜਿਸ ਦੇ ਚੱਲਦੇ ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਦੂਰ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਆਧਾਰ ਕਾਰਡ, ਵੋਟਰ ਕਾਰਡ ਅਤੇ ਪਾਸਪੋਰਟ ਦੀ ਫੋਟੋਕਾਪੀ ਨਾਲ ਹੀ ਰਜਿਸਟ੍ਰੇਸ਼ਨ ਹੋ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਕਾਇਦਾ ਇਸ ਦਾ ਪ੍ਰਚਾਰ ਕੀਤਾ ਜਾਵੇਗਾ ਅਤੇ ਗੁਰਦੁਆਰਾ ਸਾਹਿਬ ਦੇ ਸਪੀਕਰਾਂ ਰਾਹੀਂ ਵੀ ਇਸ ਯੋਜਨਾ ਦੀ ਅਨਾਊਂਮੈਂਟ ਕਰਵਾਈ ਜਾਵੇਗੀ। 10-12 ਦਿਨਾਂ ਵਿਚ ਦੋਵੇਂ ਜ਼ਿਲ੍ਹਿਆਂ ਦੇ ਸਾਰੇ ਲੋਕਾਂ ਦੀ ਰਜਿਸਟ੍ਰੇਸ਼ਨ ਪੂਰੀ ਹੋ ਜਾਵੇਗੀ। ਇਸ ਤੋਂ ਬਾਅਦ ਇਹ ਸਕੀਮ ਪੂਰੇ ਪੰਜਾਬ ਵਿਚ ਲਾਗੂ ਕੀਤੀ ਜਾਵੇਗੀ।