ਲੰਧਰ/ਚੰਡੀਗੜ੍ਹ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਸਰਕਾਰ ਸੂਬੇ ਦੇ ਸਰਹੱਦੀ ਖੇਤਰਾਂ ‘ਚ ਤਾਇਨਾਤ ਡਾਕਟਰਾਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਭੱਤਾ ਦੇਵੇਗੀ। ਇਸ ਨਾਲ ਸਰਹੱਦੀ ਖੇਤਰਾਂ ‘ਚ ਸਿਹਤ ਸਹੂਲਤਾਂ ‘ਚ ਸੁਧਾਰ ਹੋਵੇਗਾ ਅਤੇ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਨ ‘ਚ ਵੀ ਮਦਦ ਮਿਲੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਅਧਿਆਪਕਾਂ ਨੂੰ ਸਰਹੱਦੀ ਖੇਤਰਾਂ ਲਈ ਭਰਤੀ ਕੀਤਾ ਜਾਂਦਾ ਹੈ ਪਰ ਉਹ ਆਪਣੇ ਆਪ ਨੂੰ ਦੂਜੇ ਖੇਤਰਾਂ ‘ਚ ਤਬਦੀਲ ਕਰ ਲੈਂਦੇ ਹਨ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਏਜੰਡਾ ਸ਼ੁਰੂ ਤੋਂ ਹੀ ਸਿਹਤ ਅਤੇ ਸਿੱਖਿਆ ਰਿਹਾ ਹੈ ਅਤੇ ਸਮੇਂ-ਸਮੇਂ ’ਤੇ ਸਰਕਾਰ ਨੇ ਇਸ ਸਬੰਧ ‘ਚ ਇਨਕਲਾਬੀ ਸੁਧਾਰ ਲਿਆਉਣ ਲਈ ਕਦਮ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਅਧਿਆਪਕਾਂ ਅਤੇ ਡਾਕਟਰਾਂ ਦਾ ਇਕ ਪੈਨਲ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਨੂੰ ਸਰਹੱਦੀ ਖੇਤਰਾਂ ਲਈ ਇਨਸੈਂਟਿਵ ਪ੍ਰਾਪਤ ਹੋਣਗੇ।

