Saturday, March 29, 2025

Become a member

Get the best offers and updates relating to Liberty Case News.

― Advertisement ―

spot_img
spot_img
HomeUncategorizedਪੰਜਾਬ ਦੇ 4 ਜ਼ਿਲ੍ਹਿਆਂ ਲਈ ਬਜਟ 'ਚ ਵੱਡਾ ਐਲਾਨ, ਲੋਕਾਂ ਨੂੰ ਹੋਵੇਗਾ...

ਪੰਜਾਬ ਦੇ 4 ਜ਼ਿਲ੍ਹਿਆਂ ਲਈ ਬਜਟ ‘ਚ ਵੱਡਾ ਐਲਾਨ, ਲੋਕਾਂ ਨੂੰ ਹੋਵੇਗਾ ਵੱਡਾ ਫ਼ਾਇਦਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਭਰ ਦੇ ਸ਼ਹਿਰਾਂ ‘ਚ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਪਹਿਲੇ ਪੜਾਅ ‘ਚ ਅਸੀਂ ਅਗਲੇ ਸਾਲ ‘ਚ 4 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐੱਸ. ਏ. ਐੱਸ. ਨਗਰ ਮੋਹਾਲੀ ‘ਚ ਕਰੀਬ 50 ਕਿਲੋਮੀਟਰ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕਰਾਂਗੇ।

ਹਰਪਾਲ ਚੀਮਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਡਿਜ਼ਾਇਨ ਕਰਨ ਲਈ ਪੰਜਾਬ ਅਤੇ ਭਾਰਤ ਦੇ ਚੋਟੀ ਦੇ ਆਰਕੀਟੈਕਟਾਂ ਨੂੰ ਸ਼ਾਮਲ ਕਰਾਂਗੇ ਅਤੇ ਬਾਅਦ ‘ਚ ਠੇਕੇਦਾਰਾਂ ਨੂੰ ਨਿਯੁਕਤ ਕਰਾਂਗੇ, ਜੋ 10 ਸਾਲਾਂ ਦੀ ਮਿਆਦ ਲਈ ਇਨ੍ਹਾਂ ਸੜਕਾਂ ਦਾ ਨਿਰਮਾਣ ਅਤੇ ਸਾਂਭ-ਸੰਭਾਲ ਵੀ ਕਰਨਗੇ।

ਸੜਕਾਂ ‘ਤੇ ਬਿਜਲੀ ਦੀਆਂ ਲਾਈਨਾਂ, ਸਟਰੀਟ ਲਾਈਟਾਂ, ਪਾਣੀ ਦੀ ਸਪਲਾਈ ਦੀਆਂ ਲਾਈਨਾਂ, ਬੱਸ ਸਟੈਂਡ, ਦਰੱਖਤ ਆਦਿ ਬਹੁਤ ਸਾਰੀਆਂ ਸੇਵਾਵਾਂ ਬੇਤਰਤੀਬੇ ਢੰਗ ਨਾਲ ਦਿੱਤੀਆਂ ਗਈਆਂ ਹਨ, ਜੋ ਲੋਕਾਂ ਅਤੇ ਵਾਹਨਾਂ ਦੇ ਵਹਾਅ ਨੂੰ ਰੋਕਦੀਆਂ ਹਨ। ਅਸੀਂ ਸਾਰੀਆਂ ਸੇਵਾਵਾਂ ਦੀ ਇਕਸਾਰਤਾ ਨੂੰ ਯਕੀਨੀ ਬਣਾਵਾਂਗੇ ਤਾਂ ਜੋ ਉਹ ਸੋਹਣੇ ਅਤੇ ਇਕਸਾਰ ਢੰਗ ਨਾਲ ਸੜਕਾਂ ਅਤੇ ਗਲੀਆਂ ‘ਤੇ ਮੌਜੂਦ ਹੋਣ। ਇਨ੍ਹਾਂ ਸੜਕਾਂ ਦੀ ਕੁੱਲ ਪ੍ਰਾਜੈਕਟ ਲਾਗਤ 140 ਕਰੋੜ ਹੋਣ ਦਾ ਅਨੁਮਾਨ ਹੈ।