ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਵੱਡੇ ਫ਼ੈਸਲੇ ਲਏ ਗਏ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਨੂੰ ਪਸੰਦ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ‘ਚ ਲੈਂਡ ਪੂਲਿੰਗ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਤਹਿਤ ਪਲਾਟ ਮਿਲਣ ਤੱਕ ਕਿਸਾਨ ਨੂੰ ਸਰਕਾਰ ਵਲੋਂ ਸਾਲਾਨਾ ਇਕ ਲੱਖ ਰੁਪਏ ਮਿਲਣਗੇ, ਜਦੋਂ ਕਿ ਕਾਂਗਰਸ ਸਰਕਾਰ ਦੇ ਸਮੇਂ ਇਹ ਰਕਮ ਸਿਰਫ 20 ਹਜ਼ਾਰ ਸੀ।
ਇਸ ਤੋਂ ਇਲਾਵਾ ਕਿਸਾਨ ਨੂੰ ਮਿਲਣ ਵਾਲੇ ਕਿਰਾਏ ‘ਚ 5 ਗੁਣਾ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ‘ਚ ਸ਼ਾਮਲ ਹੋਣ ਦੀ ਸਹਿਮਤੀ ‘ਤੇ ਵੀ ਕਿਸਾਨ ਨੂੰ 50 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਜਾਵੇਗਾ। ਕਿਸਾਨ ਨੂੰ ਮਿਲਣ ਵਾਲੇ ਇਕ ਲੱਖ ਰੁਪਏ ਸਲਾਨਾ ਕਿਰਾਏ ‘ਚ ਹਰ ਸਾਲ 10 ਫ਼ੀਸਦੀ ਵਾਧਾ ਕੀਤਾ ਜਾਵੇਗਾ।