Saturday, July 19, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ, ਹੈਰੋਇਨ ਦੀ ਵੱਡੀ ਖੇਪ...

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ

ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ ਤੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। ਡੀ. ਜੀ. ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਹੁਲ ਸਿੰਘ ਉਰਫ਼ ਕਾਲੂ (20) ਵਾਸੀ ਠੱਠੀ ਸੋਹਲ, ਤਰਨਤਾਰਨ, ਗੁਰਮੁੱਖ ਸਿੰਘ (21) ਵਾਸੀ ਪਿੰਡ ਸੁਧਾਰ ਰਾਜਪੂਤਾਂ ਅਤੇ ਵਰਿੰਦਰਪਾਲ ਸਿੰਘ (32) ਵਾਸੀ ਪਿੰਡ ਅਕਾਲਗੜ੍ਹ ਢੱਪਈਆਂ, ਅੰਮ੍ਰਿਤਸਰ ਵਜੋਂ ਹੋਈ ਹੈ। ਡੀ. ਜੀ. ਪੀ ਯਾਦਵ ਨੇ ਕਿਹਾ ਕਿ ਐੱਨ. ਡੀ. ਪੀ. ਐੱਸ. ਐਕਟ ਅਧੀਨ ਦੋ ਵੱਖ-ਵੱਖ ਐੱਫ. ਆਈ. ਆਰ. ਪੁਲਸ ਥਾਣਾ ਗੇਟ ਹਕੀਮਾ ਅਤੇ ਪੁਲਸ ਥਾਣਾ ਵੇਰਕਾ ਵਿਚ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਤਸਕਰੀ ਮਾਡਿਊਲ ਦਾ ਪਤਾ ਲਗਾਉਣ ਲਈ ਲਗਾਤਾਰ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਪਹਿਲੀ ਕਾਰਵਾਈ ਵਿਚ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀ. ਆਈ. ਏ-2 ਦੀਆਂ ਪੁਲਸ ਟੀਮਾਂ ਨੇ ਮੁਲਜ਼ਮ ਰਾਹੁਲ ਉਰਫ਼ ਕਾਲੂ ਨੂੰ ਅੰਮ੍ਰਿਤਸਰ ਦੇ ਆਨੰਦ ਵਿਹਾਰ ਸਥਿਤ ਉਸ ਦੇ ਕਿਰਾਏ ਦੇ ਘਰ ਤੋਂ 510 ਗ੍ਰਾਮ ਹੈਰੋਇਨ, 30.18 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਰਾਹੁਲ, ਵਿਦੇਸ਼ ਸਥਿਤ ਨਸ਼ਾ ਤਸਕਰ ਟੋਨੀ ਜਰਮਨ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ ਅਤੇ ਇਸ ਨੂੰ ਸਥਾਨਕ ਤੌਰ ’ਤੇ ਸਪਲਾਈ ਕਰ ਰਿਹਾ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21-ਸੀ ਅਤੇ 25 ਤਹਿਤ 16/5/2025 ਨੂੰ ਐੱਫ. ਆਈ. ਆਰ ਨੰਬਰ-117 ਤਹਿਤ ਕੇਸ ਦਰਜ ਕੀਤਾ ਗਿਆ ਹੈ।