Saturday, August 2, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪਾਣੀਆਂ ਦੇ ਮੁੱਦੇ 'ਤੇ ਅੱਜ ਆ ਸਕਦੈ ਵੱਡਾ ਫ਼ੈਸਲਾ, CM ਮਾਨ ਵਲੋਂ...

ਪਾਣੀਆਂ ਦੇ ਮੁੱਦੇ ‘ਤੇ ਅੱਜ ਆ ਸਕਦੈ ਵੱਡਾ ਫ਼ੈਸਲਾ, CM ਮਾਨ ਵਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ

ਚੰਡੀਗੜ੍ਹ : ਪੰਜਾਬ ‘ਚ ਪਾਣੀਆਂ ਦਾ ਮੁੱਦਾ ਲਗਾਤਾਰ ਭੱਖਦਾ ਜਾ ਰਿਹਾ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਮੁੱਦੇ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ, ਜੋ ਕਿ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ ‘ਚ ਆਮ ਆਦਮੀ ਪਾਰਟੀ ਤੋਂ ਅਮਨ ਅਰੋੜਾ, ਕਾਂਗਰਸ ਤੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਰਾਣਾ ਕੇ. ਪੀ. ਮੌਜੂਦ ਹਨ।
ਇਸ ਤੋਂ ਇਲਾਵਾ ਭਾਜਪਾ ਤੋਂ ਸੁਨੀਲ ਜਾਖੜ ਅਤੇ ਮਨੋਰੰਜਨ ਕਾਲੀਆ ਮੀਟਿੰਗ ‘ਚ ਸ਼ਾਮਲ ਹੋਏ ਹਨ। ਅਕਾਲੀ ਦਲ ਤੋਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਮੀਟਿੰਗ ‘ਚ ਮੌਜੂਦ ਹਨ।
ਇਸ ਤੋਂ ਇਲਾਵਾ ਬਸਪਾ ਤੋਂ ਅਵਤਾਰ ਸਿੰਘ ਕਰੀਮਪੁਰੀ ਅਤੇ ਵਿਧਾਇਕ ਨਛੱਤਰ ਪਾਲ ਵੀ ਪੁੱਜੇ ਹਨ। ਸੀ. ਪੀ. ਆਈ. ਤੋਂ ਸੁਖਵਿੰਦਰ ਸਿੰਘ ਸੇਖੋਂ ਵੀ ਮੀਟਿੰਗ ‘ਚ ਮੌਜੂਦ ਹਨ। ਦੱਸਣਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸੋਮਵਾਰ ਨੂੰ ਵਿਸ਼ੇਸ਼ ਇਜਲਾਸ ਵੀ ਸੱਦਿਆ ਗਿਆ ਹੈ।