Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਹਾਈਕੋਰਟ ਦਾ ਵੱਡਾ ਫ਼ੈਸਲਾ

ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਹਾਈਕੋਰਟ ਦਾ ਵੱਡਾ ਫ਼ੈਸਲਾ

 

 

ਗੁਰਦਾਸਪੁਰ/ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਰਦਾਸਪੁਰ ਦੇ ਆਦੀਆਂ ਪੁਲਸ ਚੌਕੀ ਵਿਚ ਦੋ ਪੁਲਸ ਮੁਲਾਜ਼ਮਾਂ ਦੇ ਕਤਲ ਦੇ ਦੋਸ਼ ਵਿਚ ਰਣਜੀਤ ਸਿੰਘ ਦੇ ਪੁਲਸ ਮੁਕਾਬਲੇ (ਐਨਕਾਊਂਟਰ) ਦਾ ਸਵੈ-ਮੋਟੋ ਨੋਟਿਸ ਲਿਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਪੰਜਾਬ ਦੇ ਡੀਜੀਪੀ ਨੂੰ ਅੱਜ ਦੁਪਹਿਰ 2 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਕੇ ਜਵਾਬ ਦੇਣ ਲਈ ਤਲਬ ਕੀਤਾ ਹੈ। ਇਸ ਮੁਕਾਬਲੇ ਨੂੰ ਲੈ ਕੇ ਮ੍ਰਿਤਕ ਰਣਜੀਤ ਸਿੰਘ ਦਾ ਪਰਿਵਾਰ ਲਗਾਤਾਰ ਸਵਾਲ ਉਠਾ ਰਿਹਾ ਹੈ ਅਤੇ ਉਨ੍ਹਾਂ ਨੇ ਅਜੇ ਤੱਕ ਨੌਜਵਾਨ ਦਾ ਸਸਕਾਰ ਵੀ ਨਹੀਂ ਕੀਤਾ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਇਹ ਇਕ ਫਰਜ਼ੀ ਮੁਕਾਬਲਾ ਸੀ। ਅਦਾਲਤ ਨੇ ਡੀਜੀਪੀ ਗੌਰਵ ਯਾਦਵ ਨੂੰ ਇਸ ਮਾਮਲੇ ਵਿਚ ਆਪਣਾ ਜਵਾਬ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੋਹਾਲੀ ਵਿਚ ਹੋਏ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ ਦਾ ਵੀ ਅਦਾਲਤ ਨੇ ਨੋਟਿਸ ਲਿਆ ਸੀ। ਦੱਸਣਯੋਗ ਹੈ ਕਿ ਬੀਤੀ 22 ਫਰਵਰੀ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਦੀਆਂ ਪੁਲਸ ਚੌਕੀ ‘ਤੇ ਤਾਇਨਾਤ ਏਐੱਸਆਈ ਗੁਰਨਾਮ ਸਿੰਘ ਅਤੇ ਹੋਮਗਾਰਡ ਕਾਂਸਟੇਬਲ ਅਸ਼ੋਕ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਮੁਤਾਬਕ ਇਹ ਹਮਲਾ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇਸ਼ਾਰੇ ‘ਤੇ ਕਰਵਾਇਆ ਗਿਆ ਸੀ, ਜਿਸ ਲਈ ਤਿੰਨ ਨੌਜਵਾਨਾਂ ਨੂੰ 20 ਹਜ਼ਾਰ ਰੁਪਏ ਦਾ ਲਾਲਚ ਦਿੱਤਾ ਗਿਆ ਸੀ।