Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

 

ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਸੰਸਦ ਦੇ ਬਜਟ ਇਜਲਾਸ ਵਿਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਉਨ੍ਹਾਂ ਦੀ ਪੈਰੋਲ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਅਦਾਲਤ ਵਿਚ ਇਹ ਦਲੀਲ ਦਿੱਤੀ ਗਈ ਸੀ ਕਿ ਉਹ ਖ਼ਡੂਰ ਸਾਹਿਬ ਤੋਂ ਚੁਣੇ ਹੋਏ ਐੱਮ. ਪੀ. ਹਨ ਅਤੇ ਉਹ ਸੰਸਦ ਵਿਚ ਆਪਣੇ ਹਲਕੇ ਦੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਸਰਕਾਰ ਦੇ ਸਾਹਮਣੇ ਚੁੱਕਣਾ ਚਾਹੁੰਦੇ ਹਨ। ਹਾਲਾਂਕਿ, ਪੰਜਾਬ ਸਰਕਾਰ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ। ਸੂਤਰਾਂ ਮੁਤਾਬਕ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਿੰਘ ‘ਤੇ ਐੱਨ. ਐੱਸ. ਏ. (NSA) ਲਗਾਇਆ ਗਿਆ ਹੈ। ਹਾਈਕੋਰਟ ਨੇ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਜਤਾਉਂਦੇ ਹੋਏ ਪੈਰੋਲ ਦੀ ਮੰਗ ਨੂੰ ਰੱਦ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਪਹਿਲਾਂ ਵੀ ਕਈ ਵਾਰ ਪੈਰੋਲ ਲਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ ਪਰ ਹਰ ਵਾਰ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਖਾਰਜ ਕੀਤਾ ਜਾ ਚੁੱਕਾ ਹੈ।