Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਵੱਲੋਂ ਐਕਸ਼ਨ ਪਲਾਨ ਨੂੰ ਮਨਜ਼ੂਰੀ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਵੱਲੋਂ ਐਕਸ਼ਨ ਪਲਾਨ ਨੂੰ ਮਨਜ਼ੂਰੀ

ਚੰਡੀਗੜ੍ਹ : ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਦੇ ਦਿੱਤੀ। ਏਕੀਕ੍ਰਿਤ ਸੂਬਾਈ ਜਲ ਯੋਜਨਾ ਬਾਰੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਹ ਯੋਜਨਾ ਸਾਰੇ ਪ੍ਰਮੁੱਖ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਤ ਬਹੁਤ ਬਾਰੀਕੀ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਥਿਤੀ ਬਹੁਤ ਚਿੰਤਾਜਨਕ ਹੈ ਕਿਉਂਕਿ ਕੁੱਲ 153 ਵਿਚੋਂ 115 ਬਲਾਕਾਂ ਵਿਚ ਧਰਤੀ ਹੇਠੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਵਿਚ ਪੂਰਾ ਧਿਆਨ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਵੱਖ-ਵੱਖ ਮੰਤਵਾਂ ਲਈ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਉਤੇ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਧਰਤੀ ਹੇਠੋਂ 5.2 ਬਿਲੀਅਨ ਕਿਊਬਿਕ ਮੀਟਰ ਪਾਣੀ ਕੱਢਣ ਕਾਰਨ ਪਾਣੀ ਦੇ ਪੱਧਰ ਵਿਚ ਸਾਲਾਨਾ ਔਸਤਨ 0.7 ਮੀਟਰ ਦੀ ਗਿਰਾਵਟ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਜ਼ਮੀਨੀ ਪਾਣੀ ਦੀ ਮੰਗ ਨੂੰ ਘਟਾ ਕੇ, ਸਿੰਜਾਈ ਤਕਨੀਕਾਂ ਵਿਚ ਸੁਧਾਰ ਕਰਕੇ, ਜ਼ਮੀਨੀ ਹੇਠਲੇ ਪਾਣੀ ਦੇ ਪੱਧਰ ਵਿਚ ਸੁਧਾਰ ਅਤੇ ਮਸਨੂਈ ਤੌਰ ਉਤੇ ਧਰਤੀ ਹੇਠ ਪਾਣੀ ਜੀਰਣ ਵਿਚ ਵਾਧੇ ਰਾਹੀਂ ਇਸ ਮੰਤਵ ਦੀ ਪ੍ਰਾਪਤੀ ਹੋ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਨਾਲ-ਨਾਲ ਹੋਰ ਟਿਕਾਊ ਸਰੋਤਾਂ ਦੀ ਭਾਲ, ਪਾਣੀ ਦੀ ਡੂੰਘਾਈ ਬਾਰੇ ਸਰਵੇਖਣ ਅਤੇ ਸਤਹੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਪਹਿਲਾਂ ਹੀ ਮੌਜੂਦਾ ਸਤਹੀ ਜਲ ਬੁਨਿਆਦੀ ਢਾਂਚੇ ਦੇ ਵਿਸਤਾਰ ਤੇ ਬਹਾਲੀ ਲਈ ਜ਼ੋਰ-ਸ਼ੋਰ ਨਾਲ ਕੰਮ ਕਰ ਰਹੀ ਹੈ।