Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

 

 

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਤਹਿਤ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਆਂਗਣਵਾੜੀ ਕੇਂਦਰ ਨੂੰ 12 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹੀ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਕਰਵਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮਗਨਰੇਗਾ ਸਕੀਮ ਤਹਿਤ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਏਕੀਕ੍ਰਿਤ ਬਾਲ ਵਿਕਾਸ ਯੋਜਨਾ ਦਿਸ਼ਾ-ਨਿਰਦੇਸ਼ਾਂ ਨਾਲ ਕਨਵਰਜੈਂਸ ਸਰੋਤਾਂ ਦੀ ਵਰਤੋਂ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਦੱਸਿਆ ਕਿ 53 ਆਂਗਣਵਾੜੀ ਕੇਂਦਰ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ, ਜਿਸ ਨਾਲ ਪੰਜਾਬ ਵਿਚ ਉੱਚ-ਗੁਣਵੱਤਾ ਵਾਲੀਆਂ ਸਹੂਲਤਾਂ ਪੈਦਾ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਨਵੇਂ ਕੇਂਦਰਾਂ ਦੀ ਉਸਾਰੀ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਭਰ ਵਿਚ ਮੌਜੂਦਾ 350 ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕਰ ਰਹੀ ਹੈ।   ਅਪਗਰੇਡ ਕੀਤੇ ਗਏ ਕੇਂਦਰਾਂ ਵਿਚ ਲਾਭਪਾਤਰੀਆਂ ਲਈ ਬਿਹਤਰ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਬਿਹਤਰ ਸੁਵਿਧਾਵਾਂ ਸ਼ਾਮਲ ਕੀਤੀਆਂ ਜਾਣਗੀਆਂ।