Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਅਦਾਲਤ ਦਾ ਵੱਡਾ ਫ਼ੈਸਲਾ

 

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਵਿੱਚ ਮੁਲਜ਼ਮ ਸਤਿੰਦਰ ਸਿੰਘ ਕੋਹਲੀ ਅਤੇ ਹੋਰਨਾਂ ਨੂੰ ਵੱਡਾ ਝਟਕਾ ਲੱਗਾ ਹੈ। ਮਾਣਯੋਗ ਅਦਾਲਤ ਨੇ 20 ਦਸੰਬਰ 2025 ਨੂੰ ਸਾਰੇ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ। ਇਹ ਫੈਸਲਾ ਗੁਰਬੀਰ ਸਿੰਘ, ਮਾਣਯੋਗ ਵਧੀਕ ਸੈਸ਼ਨ ਜੱਜ, ਅੰਮ੍ਰਿਤਸਰ ਦੀ ਅਦਾਲਤ ਵੱਲੋਂ ਸੁਣਾਇਆ ਗਿਆ।

 

ਇਹ ਮਾਮਲਾ ਭਾਈ ਬਲਦੇਵ ਸਿੰਘ ਵਡਾਲਾ, ਭਾਈ ਬਲਦੇਵ ਸਿੰਘ ਸਿਰਸਾ ਅਤੇ ਹੋਰਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ। ਪੁਲਸ ਥਾਣਾ ਸੀ ਡਿਵੀਜ਼ਨ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਮੁਲਜ਼ਮਾਂ ‘ਤੇ ਜਾਅਲੀਵਾੜੀ, ਰਿਕਾਰਡ ਨਸ਼ਟ ਕਰਨ ਅਤੇ ਬੇਅਦਬੀ ਦੇ ਦੋਸ਼ ਲਗਾਏ ਗਏ ਸਨ। ਮੁਲਜ਼ਮਾਂ ਖਿਲਾਫ਼ ਧਾਰਾ 295A, 295, 465, 408, 409, 120 ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਗਿਆ ਸੀ।

ਇਸ ਕੇਸ ਵਿੱਚ ਸੂਬੇ ਦੀ ਤਰਫੋਂ ਅੰਮ੍ਰਿਤਪਾਲ ਸਿੰਘ ਖਹਿਰਾ (ਜ਼ਿਲ੍ਹਾ ਅਟਾਰਨੀ ਪ੍ਰੌਸੀਕਿਊਸ਼ਨ, ਅੰਮ੍ਰਿਤਸਰ) ਅਤੇ ਅਮਰਪਾਲ ਸਿੰਘ (ਜ਼ਿਲ੍ਹਾ ਅਟਾਰਨੀ ਲੀਗਲ, ਅੰਮ੍ਰਿਤਸਰ) ਨੇ ਬਹਿਸ ਕੀਤੀ। ਸ਼ਿਕਾਇਤਕਰਤਾਵਾਂ ਦੀ ਤਰਫੋਂ ਵਕੀਲ ਪੁਨੀਤ ਜ਼ਖਮੀ ਪੇਸ਼ ਹੋਏ ਸਨ।