ਪਟਿਆਲਾ : ਪੁਲਸ ਮੁਲਾਜ਼ਮਾਂ ਵੱਲੋਂ ਕਰਨਲ ਬਾਠ ਦੀ ਕੁੱਟਮਾਰ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਜਿਸ ਦੇ ਚੱਲਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਸਮਰਥਨ ਵਿਚ ਅੱਜ ਡਿਪਟੀ ਕਮਿਸ਼ਨਰ ਦਫਤਰ ਪਟਿਆਲਾ ਦੇ ਬਾਹਰ ਵੱਡੀ ਗਿਣਤੀ ਵਿਚ ਸਾਬਕਾ ਫੌਜੀ ਅਤੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿਚ ਕਿਸਾਨ ਯੂਨੀਅਨ ਦੇ ਆਗੂ ਅਤੇ ਹੋਰ ਜਥੇਬੰਦੀਆਂ ਸ਼ਾਮਲ ਹਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਰੋਸ ਪ੍ਰਦਰਸ਼ਨ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਵੱਲੋਂ ਇਸ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਧਰਨੇ ਵਿਚ ਵਿਸ਼ੇਸ਼ ਤੌਰ ‘ਤੇ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਵੀ ਪਹੁੰਚੇ।