Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ 'ਚ ਭਗਵਾਨਪੁਰੀਆ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ

ਪੰਜਾਬ ‘ਚ ਭਗਵਾਨਪੁਰੀਆ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ

 

 

ਜਲੰਧਰ- ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ‘ਚ ਪੁਲਸ ਅਤੇ ਸ਼ੂਟਰਾਂ ਵਿਚਕਾਰ ਫਾਇਰਿੰਗ ਹੋਈ। ਇਹ ਐਨਕਾਊਂਟਰ ਪਿੰਡ ਬੁਲੰਦਪੁਰ ਵਿਚ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਸ਼ੂਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਹਨ। ਪੁਲਸ ਨੇ ਬੁਲੰਦਪੁਰ ਨੇੜੇ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਪੁਲਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਪੁਲਸ ਵੱਲੋਂ ਵੀ ਫਾਇਰਿੰਗ ਕੀਤੀ ਗਈ।  ਗੋਲ਼ੀਬਾਰੀ ਦੌਰਾਨ ਦੋਵੇਂ ਸ਼ੂਟਰ ਜ਼ਖ਼ਮੀ ਹੋ ਗਏ। ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ।

 

ਬੁਲੰਦਪੁਰ ਵਿੱਚ ਹੋਏ ਮੁਕਾਬਲੇ ਦੌਰਾਨ ਸ਼ੂਟਰਾਂ ਅਤੇ ਸੀ. ਆਈ. ਏ. ਕਰਮਚਾਰੀਆਂ ਦੋਵਾਂ ਵੱਲੋਂ 15 ਤੋਂ ਵੱਧ ਗੋਲ਼ੀਆਂ ਚਲਾਈਆਂ ਗਈਆਂ। ਦੋਵਾਂ ਸ਼ੂਟਰਾਂ ਨੂੰ ਸੀ. ਆਈ. ਏ. ਕਰਮਚਾਰੀਆਂ ਨੇ ਫੜ ਲਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮੁਕਾਬਲੇ ਦੀ ਜਾਣਕਾਰੀ ਮਿਲਣ ‘ਤੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੈਂਗਸਟਰ ਜੱਗੂ ਭਗਵਾਨਪੁਰੀਆ ਲਈ ਕੰਮ ਕਰਦੇ ਸਨ ਅਤੇ ਉਸ ਦੇ ਹੁਕਮਾਂ ‘ਤੇ ਉਨ੍ਹਾਂ ਨੂੰ ਮਿਲਣ ਵਾਲੇ ਕਿਸੇ ਵੀ ਨਿਸ਼ਾਨੇ ‘ਤੇ ਗੋਲ਼ੀਬਾਰੀ ਕਰਦੇ ਸਨ।