Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਲਾਲ ਕਿਲ੍ਹੇ ਨੇੜੇ ਹੋਇਆ ਵੱਡਾ ਧਮਾਕਾ! ਦਿੱਲੀ 'ਚ ਹਾਈ ਅਲਰਟ ਜਾਰੀ

ਲਾਲ ਕਿਲ੍ਹੇ ਨੇੜੇ ਹੋਇਆ ਵੱਡਾ ਧਮਾਕਾ! ਦਿੱਲੀ ‘ਚ ਹਾਈ ਅਲਰਟ ਜਾਰੀ

 

 

ਨੈਸ਼ਨਲ – ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ। ਇਹ ਘਟਨਾ ਲਾਲ ਕਿਲ੍ਹੇ ਦੇ ਨੇੜੇ ਵਾਪਰੀ, ਜਿੱਥੇ ਇੱਕ ਖੜ੍ਹੀ ਕਾਰ ਵਿੱਚ ਧਮਾਕਾ ਹੋਇਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਧਮਾਕੇ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ। ਅੱਗ ਨੇ ਨੇੜਲੀਆਂ ਦੋ ਹੋਰ ਕਾਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਉਹ ਸੜ ਕੇ ਸੁਆਹ ਹੋ ਗਈਆਂ। ਘਟਨਾ ‘ਚ 2 ਤੋਂ 3 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ ਅਤੇ 1 ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਗੇਟ ਨੰਬਰ-1 ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਈ ਹੈ। ਫਾਇਰ ਬ੍ਰਿਗੇਡ ਦੀਆਂ 5 ਗਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਦੱਸ ਦੇਈਏ ਕਿ ਇਹ ਬੇਹੱਦ ਭੀੜ-ਭਾੜ ਵਾਲਾ ਇਲਾਕਾ ਹੈ। ਇਥੇ ਸ਼ਾਮ ਦੇ ਸਮੇਂ ਕਾਫੀ ਭੀੜ ਰਹਿੰਦੀ ਹੈ। ਇਹ ਧਮਾਕਾ ਕਾਰ ‘ਚ ਸੀ.ਐੱਨ.ਜੀ. ਲੀਕ ਹੋਣ ਦੇ ਚੱਲਦੇ ਹੋਇਆ ਹੈ ਜਾਂ ਕਿਸੇ ਹੋਰ ਕਾਰਨ, ਅਜੇ ਤਕ ਇਹ ਸਾਫ ਨਹੀਂ ਹੋਇਆ। ਅਧਿਕਾਰੀ ਮੌਕੇ ‘ਤੇ ਪਹੁੰਚੇ ਹਨ। ਹਰ ਐਂਗਲ ਤੋਂ ਜਾਂਚ ਜਾਰੀ ਹੈ।