Tuesday, August 5, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਬਟਾਲਾ 'ਚ ਵੱਡੀ ਵਾਰਦਾਤ, ਸ਼ਰੇਆਮ ਘੇਰ ਕੇ ਨੌਜਵਾਨ ਦਾ ਕਤਲ

ਬਟਾਲਾ ‘ਚ ਵੱਡੀ ਵਾਰਦਾਤ, ਸ਼ਰੇਆਮ ਘੇਰ ਕੇ ਨੌਜਵਾਨ ਦਾ ਕਤਲ

ਬਟਾਲਾ : ਬੀਤੀ ਦੇਰ ਸ਼ਾਮ ਬਟਾਲਾ ਦੇ ਨਜ਼ਦੀਕੀ ਪਿੰਡ ਘਣੀਏ ਕੇ ਬਾਂਗਰ ’ਚ ਪੁਰਾਣੀ ਰੰਜਿਸ਼ ਤਹਿਤ 3 ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਬਲਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਘਣੀਏ ਕੇ ਬਾਂਗਰ ਦੀ ਪਤਨੀ ਕਰਮਜੀਤ ਕੌਰ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਸਦਾ ਪਤੀ, ਸੱਸ ਅਤੇ ਉਹ ਕਾਰ ’ਚ ਸਵਾਰ ਹੋ ਕੇ ਪਿੰਡ ਘਣੀਏ ਕੇ ਬਾਂਗਰ ਤੋਂ ਪਿੰਡ ਕੋਟਲੀ ਥਾਪਲਾ ਜਾ ਰਹੇ ਸਨ ਕਿ ਰਸਤੇ ’ਚ ਸਾਹਮਣੇ ਤੋਂ ਪਿੰਡ ਦਾ ਹੀ ਵਿਅਕਤੀ ਬਲਦੇਵ ਸਿੰਘ ਅਤੇ ਉਸਦੇ ਲੜਕੇ ਆ ਰਹੇ ਸਨ, ਜਿਨ੍ਹਾਂ ਨੇ ਰੰਜਿਸ਼ ਦੇ ਚੱਲਦਿਆਂ ਉਸਦੇ ਪਤੀ ਦੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸਦੇ ਨਾਲ ਕੁੱਟਮਾਰ ਕਰਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਵਾਰ ਕੀਤੇ ਜਿਸਦੇ ਚਲਦਿਆਂ ਉਹ ਗੰਭੀਰ ਜ਼ਖਮੀ ਹੋ ਗਏ।

ਕਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਜ਼ਖਮੀ ਬਲਜਿੰਦਰ ਸਿੰਘ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪਤੀ ਦਾ ਕਤਲ ਕਰਨ ਵਾਲੇ ਵਿਅਕਤੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।