ਨਿਹਾਲ ਸਿੰਘ ਵਾਲਾ – ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਬਿਲਾਸਪੁਰ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਤਾਬੜਤੋੜ ਗੋਲ਼ੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਸਰਪੰਚੀ ਦੀ ਚੋਣ ਲੜੇ ਸਪੋਰਟਸ ਕਲੱਬ ਪ੍ਰਧਾਨ ਗੁਰਮੀਤ ਸਿੰਘ ਉਰਫ ਗੀਤਾ ਅਤੇ ਉਸ ਦੇ ਸਾਥੀ ਅਮਨਦੀਪ ਸਿੰਘ ਅਮਨਾ ਜੋ ਕਿ ਪਿੰਡ ਬਿਲਾਸਪੁਰ ਦੇ ਬੱਸ ਸਟੈਂਡ ’ਤੇ ਖੜੇ ਸਨ ਕਿ ਦੋ ਮੋਟਰਸਾਈਕਲ ਸਵਾਰ ਹਥਿਆਰਬੰਦ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਨ੍ਹਾਂ ’ਤੇ ਤਾਬੜਤੋੜ ਫਾਇਰਿੰਗ ਕੀਤੀ ਗਈ ਬਾਅਦ ਵਿਚ ਉਕਤ ਮੋਟਰਸਾਈਕਲ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।
ਕਲੱਬ ਪ੍ਰਧਾਨ ਗੁਰਮੀਤ ਸਿੰਘ ਗੀਤੇ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ ਅਤੇ ਅਮਨੇ ਨੂੰ ਡੀ. ਐੱਮ. ਸੀ. ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿਸ ਉਪਰੰਤ ਅਮਨਦੀਪ ਸਿੰਘ ਅਮਨੇ ਦੀ ਮੌਤ ਹੋ ਗਈ। ਮੋਗਾ ਜ਼ਿਲੇ ਦੇ ਉੱਚ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਵਿਚ ਜੁੱਟ ਗਏ।