Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ’ਚ ਵੱਡੀ ਵਾਰਦਾਤ: ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ, ਅੱਧਾ ਦਰਜਨ...

ਪੰਜਾਬ ’ਚ ਵੱਡੀ ਵਾਰਦਾਤ: ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ, ਅੱਧਾ ਦਰਜਨ ਤੋਂ ਵੱਧ ਲੋਕ ਜ਼ਖਮੀ

 

ਬਟਾਲਾ: ਪੰਜਾਬ ਵਿਚ ਉਸ ਸਮੇਂ ਵੱਡੀ ਵਾਰਦਾਤ ਵਾਪਰੀ, ਜਦੋਂ ਬੀਤੀ ਦੇਰ ਸ਼ਾਮ ਬਟਾਲਾ ’ਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਚੰਦਾ ਖਾਣਾ ਖਜ਼ਾਨਾ ਦੇ ਨਜ਼ਦੀਕ ਇਕ ਜੁੱਤੀਆਂ ਵਾਲੀ ਦੁਕਾਨ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਵਾਰਦਾਤ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੌਰਾਨ 7 ਲੋਕ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ।

ਇਸ ਘਟਨਾ ਦੇ ਸਬੰਧ ਵਿਚ ਹਸਪਤਾਲ ਬਟਾਲਾ ਦੇ ਡਾ. ਸਾਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਦੇਰ ਸ਼ਾਮ ਉਨ੍ਹਾਂ ਕੋਲ 6 ਲੋਕ ਜ਼ਖ਼ਮੀ ਹਾਲਤ ’ਚ ਪਹੁੰਚੇ ਸਨ, ਜਿਨ੍ਹਾਂ ਵਿਚੋਂ 2 ਨੂੰ ਗੰਭੀਰ ਹਾਲਤ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਦਕਿ ਬਾਕੀ 4 ਲੋਕਾਂ ਦਾ ਸਿਵਲ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਗੋਲੀਆਂ ਲੱਗੀਆਂ ਸਨ। ਜਦਕਿ ਗੋਲੀਆਂ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਦੂਜੇ ਨੌਜਵਾਨ ਦੀ ਮੌਤ ਬਾਅਦ ਵਿਚ ਹੋਈ ਹੈ। ਓਧਰ ਡਾਕਟਰਾਂ ਅਨੁਸਾਰ ਸਰਬਜੀਤ ਸਿੰਘ ਵਾਸੀ ਬੁਲੋਵਾਲ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।