ਪਟਿਆਲਾ : ਪਟਿਆਲਾ ਦੀ ਇਕ ਅਦਾਲਤ ’ਚ ਇਕ ਨਿਹੰਗ ਸਿੰਘ ਵੱਲੋਂ ਮਹਿਲਾ ਜੱਜ ’ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ ਪਰ ਸਟਾਫ਼ ਦੀ ਮੁਸਤੈਦੀ ਕਾਰਨ ਬਚਾਅ ਹੋ ਗਿਆ। ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਮੌਕੇ ’ਤੇ ਨਿਹੰਗ ਨੂੰ ਹਿਰਾਸਤ ’ਚ ਲੈਣ ਤੋਂ ਬਾਅਦ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਮਹਿਲਾ ਜੱਜ ਰੋਜ਼ਾਨਾ ਦੀ ਤਰ੍ਹਾਂ ਕੇਸਾਂ ਦੀ ਸੁਣਵਾਈ ਕਰ ਰਹੇ ਸਨ। ਇਸ ਦੌਰਾਨ ਇਕ ਨਿਹੰਗ ਸਿੰਘ ਅੰਦਰ ਦਾਖ਼ਲ ਹੋ ਗਿਆ। ਉਸ ਨੇ ਕਿਰਪਾਲ ਕੱਢੀ ਅਤੇ ਲਲਕਾਰੇ ਮਾਰਨੇ ਸ਼ੁਰੂ ਕਰ ਦਿੱਤੇ।
ਕਿਰਪਾਨ ਕੱਢ ਕੇ ਉਸ ਨੇ ਮਹਿਲਾ ਜੱਜ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਸਟਾਫ਼ ਨੇ ਉਸ ਨੂੰ ਕਾਬੂ ਕਰ ਲਿਆ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਹੰਗ ਸਿੰਘ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਅਜਿਹਾ ਕਿਉਂ ਕੀਤਾ।