ਬਠਿੰਡਾ : ਵਿਆਹ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ ‘ਚ ਬਦਲ ਗਈਆਂ, ਜਦੋਂ 4 ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ। ਬਠਿੰਡਾ ਦੇ ਸੰਗਤ ਕਲਾਂ ਪਿੰਡ ਵਿਖੇ ਉਕਤ ਵਾਰਦਾਤ ਵਾਪਰੀ।
ਮ੍ਰਿਤਕ ਦੀ ਪਛਾਣ ਜਗਸੀਰ ਸਿੰਘ ਵਜੋਂ ਕੀਤੀ ਗਈ ਹੈ। ਫਿਲਹਾਲ ਮ੍ਰਿਤਕ ਦੇ ਚਾਚੇ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। 4 ਦਿਨ ਪਹਿਲਾਂ ਜਿੱਥੇ ਘਰ ‘ਚ ਵਿਆਹ ਦੀਆਂ ਰੌਣਕਾਂ ਲੱਗੀਆਂ ਹੋਈਆਂ ਸੀ, 4 ਦਿਨ ਬਾਅਦ ਉਸੇ ਘਰ ‘ਚ ਮਾਤਮ ਛਾ ਗਿਆ ਹੈ ਅਤੇ ਲਾਲ ਚੂੜੇ ਵਾਲੀ ਲਾੜੀ ਦੀਆਂ ਸਾਰੀਆਂ ਖ਼ੁਸ਼ੀਆਂ ਨੂੰ ਗ੍ਰਹਿਣ ਲੱਗ ਗਿਆ।
ਉਸ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਸ ਵਲੋਂ ਇਸ ਗੱਲ ਦਾ ਪਤਾ ਲਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਕਿਸ ਨਾਲ ਰੰਜਿਸ਼ ਸੀ।