Become a member

Get the best offers and updates relating to Liberty Case News.

― Advertisement ―

spot_img
spot_img
HomeBig Newsਵੱਡੀ ਖਬਰ: ਅੰਮ੍ਰਿਤਸਰ 'ਚ 103 ਪੈਕਟਾਂ 'ਚ ਭਰੀ 51 ਕਿਲੋਗ੍ਰਾਮ ਹੈਰੋਇਨ ਬਰਾਮਦ

ਵੱਡੀ ਖਬਰ: ਅੰਮ੍ਰਿਤਸਰ ‘ਚ 103 ਪੈਕਟਾਂ ‘ਚ ਭਰੀ 51 ਕਿਲੋਗ੍ਰਾਮ ਹੈਰੋਇਨ ਬਰਾਮਦ

 

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਨਸ਼ਾ ਤਸਕਰੀ ਦੇ ਇਕ ਸਰਗਰਮ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 103 ਪੈਕਟਾਂ ਵਿੱਚ ਭਰੀ ਹੋਈ ਕੁੱਲ 51.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ  ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਪੁਲਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਦੋਸ਼ੀ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਮਿਲ ਕੇ ਸਰਹੱਦ ਪਾਰ ਨਸ਼ਾ ਤਸਕਰੀ ਦੀ ਗਤੀਵਿਧੀ ‘ਚ ਸ਼ਾਮਲ ਸਨ। ਦੋਸ਼ੀਆਂ ਦੇ ਮੋਬਾਇਲ ਫੋਨਾਂ ਦੀ ਜਾਂਚ ਦੌਰਾਨ ਕਈ ਅਹਿਮ ਡਿਜ਼ੀਟਲ ਸਬੂਤ ਅਤੇ ਨਸ਼ਾ ਤਸਕਰੀ ਨਾਲ ਜੁੜੇ ਸੰਪਰਕ ਵੀ ਸਾਹਮਣੇ ਆਏ  ਹਨ।

ਇਸ ਸਬੰਧ ਵਿੱਚ ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ਼ਆਈਆਰ ਦਰਜ ਕਰ ਲਈ ਗਈ ਹੈ। ਪੁਲਸ ਵੱਲੋਂ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਪੜਤਾਲ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।