ਚੰਡੀਗੜ੍ਹ : ਪੰਜਾਬ ਵਿਚ ਸਕੂਲਾਂ ਵਿਚ ਪ੍ਰੀਖਿਆਵਾਂ ਜਾਰੀ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਦਾ ਇਕ ਵੱਡਾ ਫੈਸਲਾ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਨੇ ਅਮਰਪਾਲ ਸਿੰਘ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪੰਜਾਬ ਸਕੂਲ ਸਿੱਖਿਆ ਬੋਰਡ (ਅਮੈਂਡਮੈਂਟ) ਐਕਟ, 2017 ਦੇ ਤਹਿਤ ਸੈਕਸ਼ਨ 4(2) ਦੇ ਅਧੀਨ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲਾਂ ਦਾ ਹੋਵੇਗਾ। ਇਸ ਦੌਰਾਨ ਦੱਸ ਦਈਏ ਕਿ ਉਹ ਡਾ. ਯੋਗਰਾਜ ਦੀ ਥਾਂ ਲੈਣਗੇ।