Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਵੱਡੀ ਖ਼ਬਰ: ਗ੍ਰਿਫ਼ਤਾਰ MLA ਰਮਨ ਅਰੋੜਾ ਤੇ ATP ਸੁਖਦੇਵ ਵਸ਼ਿਸ਼ਟ ਨੂੰ ਮਿਲੀ...

ਵੱਡੀ ਖ਼ਬਰ: ਗ੍ਰਿਫ਼ਤਾਰ MLA ਰਮਨ ਅਰੋੜਾ ਤੇ ATP ਸੁਖਦੇਵ ਵਸ਼ਿਸ਼ਟ ਨੂੰ ਮਿਲੀ ਜ਼ਮਾਨਤ

ਜਲੰਧਰ – ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਹੁਣ ਇਹ ਦੋਵੇਂ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ। ਧਿਆਨਦੇਣ ਯੋਗ ਹੈ ਕਿ ਏ. ਟੀ. ਪੀ. ਸੁਖਦੇਵ ਵਸ਼ਿੱਸ਼ਟ ਨੂੰ ਵਿਜੀਲੈਂਸ ਟੀਮ ਨੇ 14 ਮਈ ਨੂੰ ਜਾਅਲੀ ਨੋਟਿਸ ਭੇਜਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। 10 ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਟੀਮ ਨੇ ਵਿਧਾਇਕ ਰਮਨ ਅਰੋੜਾ ਨੂੰ 23 ਮਈ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ। ਵਿਜੀਲੈਂਸ ਨੇ ਵਿਧਾਇਕ ਦੇ ਘਰੋਂ 6 ਲੱਖ ਰੁਪਏ ਨਕਦੀ, 1 ਕਿਲੋ 100 ਗ੍ਰਾਮ ਸੋਨਾ, ਅੱਧਾ ਕਿਲੋ ਚਾਂਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਸੀ।