ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਫਾਇਰਿੰਗ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ਸਬੰਧੀ ਵੱਡੀ ਕਾਰਵਾਈ ਕਰਦਿਆਂ ਏ. ਜੀ. ਟੀ. ਐੱਫ. ਪੰਜਾਬ ਵਲੋਂ ਮੁੱਖ ਸ਼ੂਟਰ ਦਾ ਅਮਲੋਹ ‘ਚ ਐਨਕਾਊਂਟਰ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਅਤੇ ਏ. ਜੀ. ਟੀ. ਐੱਫ. ਪੰਜਾਬ ਦੇ ਸਾਂਝੇ ਮੁਕਾਬਲੇ ਦੌਰਾਨ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐਨਕਾਊਂਟਰ ਦੌਰਾਨ ਸ਼ੂਟਰ ਦੀ ਪਛਾਣ ਜਸਪ੍ਰੀਤ ਉਰਫ਼ ਜੱਸੀ ਵਜੋਂ ਹੋਈ ਹੈ, ਜੋ ਕਿ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਦੋਂ ਕਿ ਸੁਰੱਖਿਆ ਏਜੰਸੀਆਂ ਵਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।
ਪੜ੍ਹੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ 2 ਅਣਪਛਾਤੇ ਵਿਅਕਤੀ ਸਕੂਟਰ ‘ਤੇ ਆਏ ਸਨ ਅਤੇ ਯੂਨੀਵਰਸਿਟੀ ਦੇ ਸੈਕਟਰ-14 ਸਥਿਤ ਬੋਟਨ ਵਿਭਾਗ ਦੇ ਪਾਰਕਿੰਗ ਖੇਤਰ ਦੇ ਸਾਹਮਣੇ SOPU ਲੀਡਰ ਜਸ਼ਨਦੀਪ ਸਿੰਘ ‘ਤੇ ਗੋਲੀਆਂ ਚਲਾਈਆਂ ਸਨ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ ਸਨ।
ਹਾਲਾਂਕਿ ਇਸ ਹਮਲੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਸੀ। ਅੱਜ ਇਸ ਮਾਮਲੇ ਸਬੰਧੀ ਵੱਡੀ ਕਾਰਵਾਈ ਕਰਦਿਆਂ ਇਸ ਦੇ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

