Become a member

Get the best offers and updates relating to Liberty Case News.

― Advertisement ―

spot_img
spot_img
HomeBig Newsਵੱਡੀ ਖ਼ਬਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਅਕਾਲੀ ਦਲ...

ਵੱਡੀ ਖ਼ਬਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਅਕਾਲੀ ਦਲ ਦੇ ਪ੍ਰਧਾਨ

 

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ (ਬਾਗੀ) ਦਾ ਚੋਣ ਇਜਲਾਸ ਅੱਜ ਬੁਰਜ ਅਕਾਲੀ ਫੂਲਾ ਸਿੰਘ ‘ਚ ਹੋਇਆ, ਜਿੱਥੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਬੀਤੇ ਦਿਨ ਤੋਂ ਹੀ ਉਨ੍ਹਾਂ ਦੇ ਨਾਮ ਨੂੰ ਲੈ ਕੇ ਕਿਆਸਆਰੀਆਂ ਲਗਾਈਆਂ ਜਾ ਰਹੀਆਂ ਸਨ, ਜੋ ਅੱਜ ਆਖਿਰਕਾਰ ਹਰਪ੍ਰੀਤ ਸਿੰਘ ਦਾ ਨਾਂ ਨਵੇਂ ਪ੍ਰਧਾਨ ਵੱਜੋਂ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬੀਬੀ ਸਤਵੰਤ ਕੌਰ ਦੇ ਨਾਂ ‘ਤੇ ਵੀ ਮੋਹਰ ਲੱਗੀ ਹੈ। ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੇ ਚੇਅਰਪਰਸਨ ਚੁਣਿਆ ਗਿਆ ਹੈ, ਜਦਕਿ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਹੋਣਗੇ।

ਜ਼ਿਕਰਯੋਗ ਹੈ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬਣੀ ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਕਾਰਜਸ਼ੀਲ ਮੈਬਰਾਂ ਨੇ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਸੂਤਰਾਂ ਮੁਤਾਬਕ ਕਮੇਟੀ ਵਿਤ 15 ਲੱਖ ਭਰਤੀ ਹੋਈ। ਇਸ ਤੋਂ ਬਾਅਦ ਡੈਲੀਗੇਟਸ ਚੁਣੇ ਗਏ ਸਨ, ਜਿਨ੍ਹਾਂ ਨੇ ਅੱਜ ਆਪਣੇ ਨਵੇਂ ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ’ਤੇ ਮੋਹਰ ਲਗਾਈ ਹੈ। ਇਸ ਚੋਣ ਨਾਲ ਸ਼੍ਰੋਮਣੀ ਅਕਾਲੀ ਦਲ (ਬਾਗੀ) ਦੀ ਨਵੀਂ ਲੀਡਰਸ਼ਿਪ ਤੈਅ ਹੋ ਗਈ ਹੈ।

Latest Articel

Breaking News: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਸ ਨੇ ਕੀਤਾ ਡਿਟੇਨ

0
ਲੁਧਿਆਣਾ/ਨਵੀਂ ਦਿੱਲੀ (: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੁਲਸ ਨੇ ਹਿਰਾਸਤ ਵਿਚ ਲੈ...

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ...

0
  ਚੰਡੀਗੜ੍ਹ, 10 ਅਗਸਤ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ...

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ...

0
  ਢਢੋਗਲ (ਸੰਗਰੂਰ), 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ...

“ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ...

0
  ਚੰਡੀਗੜ੍ਹ, 10 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ ਪਾਓ”...

‘ਯੁੱਧ ਨਸ਼ਿਆਂ ਵਿਰੁੱਧ’: 162ਵੇਂ ਦਿਨ, ਪੰਜਾਬ ਪੁਲਿਸ ਨੇ 391 ਥਾਵਾਂ ‘ਤੇ ਕੀਤੀ ਛਾਪੇਮਾਰੀ; 68...

0
  ਚੰਡੀਗੜ੍ਹ, 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 162ਵੇਂ...