Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੀ ਸਿਆਸਤ 'ਚ ਵੱਡੀ ਖ਼ਬਰ, ਇਸ ਵੱਡੇ ਲੀਡਰ ਨੇ ਅਕਾਲੀ ਦਲ...

ਪੰਜਾਬ ਦੀ ਸਿਆਸਤ ‘ਚ ਵੱਡੀ ਖ਼ਬਰ, ਇਸ ਵੱਡੇ ਲੀਡਰ ਨੇ ਅਕਾਲੀ ਦਲ ‘ਚ ਕੀਤੀ ਵਾਪਸੀ

 

 

ਫਰੀਦਕੋਟ/ਮੋਗਾ : ਪੰਜਾਬ ਦੀ ਸਿਆਸਤ ‘ਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਸੂਤਰਾਂ ਦੇ ਮੁਤਾਬਕ ਉਨ੍ਹਾਂ ਨੇ ਅੱਜ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਰਸਮੀ ਤੌਰ ‘ਤੇ ਘਰ ਵਾਪਸੀ ਕੀਤੀ।

ਇੱਥੇ ਇਹ ਖ਼ਾਸ ਤੌਰ ‘ਤੇ ਦੱਸਣਯੋਗ ਹੈ ਕਿ ਮੱਖਣ ਬਰਾੜ ਨੇ ਅਜੇ ਸਿਰਫ ਤਿੰਨ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ।

ਬਰਾੜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ, ਨੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ’ਤੇ ਗੰਭੀਰ ਇਲਜ਼ਾਮ ਲਾਉਂਦਿਆਂ ਪਾਰਟੀ ਛੱਡੀ ਸੀ। ਉਨ੍ਹਾਂ ਇਥੋਂ ਤੱਕ ਕਿਹਾ ਸੀ ਕਿ ਏਜੰਸੀਆਂ ਦੇ ਨੁਮਾਇੰਦੇ ਬਣ ਕੇ ਕੁਝ ਲੋਕ ਪੰਥ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ।