Become a member

Get the best offers and updates relating to Liberty Case News.

― Advertisement ―

spot_img
spot_img
HomeBig Newsਵੱਡੀ ਖ਼ਬਰ ; ਕੈਨੇਡਾ 'ਚ ਨੈਂਸੀ ਗਰੇਵਾਲ ਦਾ ਬੇਰਹਿਮੀ ਨਾਲ ਕਤਲ

ਵੱਡੀ ਖ਼ਬਰ ; ਕੈਨੇਡਾ ‘ਚ ਨੈਂਸੀ ਗਰੇਵਾਲ ਦਾ ਬੇਰਹਿਮੀ ਨਾਲ ਕਤਲ

 

ਇੰਟਰਨੈਸ਼ਨਲ- ਕੈਨੇਡਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮਾਂਟਰੀਅਲ ਨੇੜਲੇ ਇਲਾਕੇ ਲਾਸਾਲ ਵਿੱਚ ਪੰਜਾਬੀ ਮੂਲ ਦੀ ਯੂਟਿਊਬਰ ਨੈਂਸੀ ਗਰੇਵਾਲ (45) ਦਾ ਉਸ ਦੇ ਘਰ ਵਿੱਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

ਇਹ ਵਾਰਦਾਤ ਲਾਸਾਲ ਦੇ ਸੇਂਟ-ਲੂਸ ਕ੍ਰੇਸੈਂਟ ਸਥਿਤ ਇੱਕ ਇਮਾਰਤ ਵਿੱਚ ਵਾਪਰੀ, ਜਿੱਥੇ ਪੁਲਸ ਨੂੰ ਤੜਕਸਾਰ ਇੱਕ ਐਮਰਜੈਂਸੀ ਕਾਲ ਮਿਲੀ ਸੀ। ਜਦੋਂ ਪੁਲਸ ਮੌਕੇ ‘ਤੇ ਪਹੁੰਚੀ ਤਾਂ ਨੈਂਸੀ ਗਰੇਵਾਲ ਗੰਭੀਰ ਜ਼ਖਮੀ ਹਾਲਤ ਵਿੱਚ ਮਿਲੀ। ਉਸ ਦੇ ਸਰੀਰ ‘ਤੇ ਚਾਕੂਆਂ ਨਾਲ ਵਿੰਨ੍ਹੇ ਜਾਣ ਦੇ ਕਈ ਨਿਸ਼ਾਨ ਸਨ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡੂੰਘੇ ਜ਼ਖ਼ਮਾਂ ਤੇ ਜ਼ਿਆਦਾ ਖੂਨ ਵਹਿ ਜਾਣ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।