Tuesday, May 13, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਵਿਚ ਬਲੈਕ ਆਊਟ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਜ਼ਿਲ੍ਹਿਆਂ 'ਚ...

ਪੰਜਾਬ ਵਿਚ ਬਲੈਕ ਆਊਟ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਜ਼ਿਲ੍ਹਿਆਂ ‘ਚ ਵੱਜੇਗਾ ਖ਼ਤਰੇ ਦਾ ਸਾਇਰਨ

 

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲਾ ਨੇ ਪ੍ਰਭਾਵਸ਼ਾਲੀ ਨਾਗਰਿਕ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ 244 ਜ਼ਿਲ੍ਹਿਆਂ ਵਿਚ ਮੌਕ ਡਰਿੱਲ ਕਰਨ ਦੇ ਆਦੇਸ਼ ਦਿੱਤੇ ਹਨ ਜਦਕਿ ਪੰਜਾਬ ਦੇ 17 ਜ਼ਿਲ੍ਹਿਆਂ ਨੂੰ ਲਿਸਟ-ਆਊਟ ਕੀਤਾ ਗਿਆ ਹੈ, ਜਿਨ੍ਹਾਂ ਵਿਚ ਮੌਕ ਡਰਿੱਲ ਕੀਤੀ ਜਾਵੇਗੀ। ਇਸ ਨੂੰ ਲੈ ਕੇ ਕੇਂਦਰ ਵਲੋਂ ਦਿੱਲੀ ਵਿਚ ਹੋਈ ਮੀਟਿੰਗ ਤੋਂ ਬਾਅਦ ਲਿਸਟ ਜਾਰੀ ਕੀਤੀ ਗਈ ਹੈ।

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਵੇਗੀ ਮੌਕ ਡਰਿੱਲ
ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਜਾਰੀ ਸੂਚੀ ਅਨੁਸਾਰ ਇਹ ਮੌਕ ਡਰਿੱਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਰਨਾਲਾ, ਭਾਖੜਾ-ਨੰਗਲ, ਕੋਟਕਪੂਰਾ, ਬਟਾਲਾ, ਮੋਹਾਲੀ, ਅਬੋਹਰ, ਫਰੀਦਕੋਟ, ਰੋਪੜ ਅਤੇ ਸੰਗਰੂਰ ਵਿਚ ਕਰਵਾਈ ਜਾਵੇਗੀ। ਇਸ ਮੌਕ ਡਰਿੱਲ ਦੌਰਾਨ, ਬਲੈਕਆਊਟ ਲਗਾਇਆ ਜਾਵੇਗਾ ਅਤੇ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ। ਇਹ ਵੀ ਪਤਾ ਲੱਗਾ ਹੈ ਕਿ ਇਸ ਮੌਕ ਡਰਿੱਲ ਵਿਚ ਪੁਲਸ, ਐੱਸ. ਡੀ. ਆਰ. ਐੱਫ. ਅਤੇ ਹੋਰ ਬਚਾਅ ਟੀਮਾਂ ਨੂੰ ਜੰਗ ਦੌਰਾਨ ਬਚਣ ਲਈ ਸਿਖਲਾਈ ਦਿੱਤੀ ਜਾਵੇਗੀ ਅਤੇ ਮੌਕ ਡਰਿੱਲ ਦੌਰਾਨ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਕੇਂਦਰ ਸਰਕਾਰ ਵੱਲੋਂ ਇਹ ਪਹਿਲੀ ਵਾਰ ਅਜਿਹਾ ਕੀਤਾ ਜਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ‘ਚ ਰਾਤ 9 ਤੋਂ 9.30 ਵਜੇ ਤੱਕ ਹੂਟਰ ਵੱਜਣਗੇ ਅਤੇ ਮੌਕ ਡਰਿੱਲ ਕੀਤੀ ਜਾਵੇਗੀ ਅਤੇ ਬਲੈਕ ਆਊਟ ਹੋ ਜਾਵੇਗਾ।

ਮੌਕ ਡਰਿੱਲ ਕੀ ਹੈ?
244 ਜ਼ਿਲ੍ਹਿਆਂ ਵਿਚ ਮੌਕ ਡਰਿੱਲ ਦਾ ਆਯੋਜਨ ਹੋਵੇਗਾ। ਮੌਕ ਡਰਿੱਲ ਦੌਰਾਨ ਬਲੈਕ ਆਊਟ ਹੋ ਜਾਂਦਾ ਹੈ। ਕੱਲ ਬੁੱਧਵਾਰ ਨੂੰ ਸਾਇਰਨ ਵਜੇਗਾ ਅਤੇ ਲੋਕਾਂ ਨੂੰ ਹਮਲੇ ਸਮੇਂ ਸੁਰੱਖਿਆ ਫੋਰਸਾਂ ਵੱਲੋਂ ਲੁਕਾਉਣਾ ਹੁੰਦਾ ਹੈ। ਲੋਕਾਂ ਨੂੰ ਮੌਕ ਡਰਿੱਲ ਵਿਚ ਇਹ ਸਿਖਾਇਆ ਜਾਂਦਾ ਹੈ। ਨਾਲ ਹੀ ਲੋਕਾਂ ਨੂੰ ਸੁਰੱਖਿਅਤ ਥਾਂ ਪਹੁੰਚਾਉਣ ਦਾ ਵੀ ਕੰਮ ਕੀਤਾ ਜਾਂਦਾ ਹੈ। ਐਮਰਜੈਂਸੀ ਸਥਿਤੀ ਲਈ ਪ੍ਰਸ਼ਾਸਨਿਕ ਵਿਵਸਥਾ ਨੂੰ ਦਰੁੱਸਤ ਕਰਨ ਲਈ ਮੌਕ ਡਰਿੱਲ ਕਾਫੀ ਜ਼ਿਆਦਾ ਅਹਿਮ ਮੰਨੀ ਜਾਂਦੀ ਹੈ।