ਚੰਡੀਗੜ੍ਹ : ਪੰਜਾਬ ’ਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਨੇ ਵਿੱਤ ਵਿਭਾਗ (ਐੱਫ. ਡੀ.) ਦੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਵੱਲੋਂ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ ਵਧਾ ਦਿੱਤੀ ਹੈ। ਪੰਜਾਬ ਸਰਕਾਰ ਨੇ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਲਈ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਅਧਿਕਾਰਤ ਤੌਰ ’ਤੇ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ‘ਤੇ ਡਿੱਗੀ ਗਾਜ਼, ਮਾਨ ਸਰਕਾਰ ਨੇ ਲਿਆ ਵੱਡਾ ACTION
ਸਰਕਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੰਮ੍ਰਿਤਸਰ ਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ’ਚ ਮੈਡੀਕਲ ਟੀਚਿੰਗ ਫੈਕਲਟੀ ਲਈ ਪਹਿਲਾਂ ਤੋਂ ਮੌਜੂਦ ਨੀਤੀ ਦੀ ਤਰਜ਼ ’ਤੇ ਇਹ ਮਹੱਤਵਪੂਰਨ ਪ੍ਰਵਾਨਗੀ ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾ ਦੇਵੇਗੀ।