Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਵੱਡੀ ਖ਼ਬਰ : ਓਡੀਸ਼ਾ ਦੇ ਮੈਡੀਕਲ ਕਾਲਜ ਦੇ ICU 'ਚ ਭਿਆਨਕ ਅੱਗ,...

ਵੱਡੀ ਖ਼ਬਰ : ਓਡੀਸ਼ਾ ਦੇ ਮੈਡੀਕਲ ਕਾਲਜ ਦੇ ICU ‘ਚ ਭਿਆਨਕ ਅੱਗ, 10 ਮਰੀਜ਼ਾਂ ਦੀ ਮੌਤ

 

 

ਭੁਵਨੇਸ਼ਵਰ/ਕਟਕ: ਓਡੀਸ਼ਾ ਦੇ ਕਟਕ ਸਥਿਤ ਸਰਕਾਰੀ ‘ਸ਼੍ਰੀ ਰਾਮ ਚੰਦਰ ਭੰਜ’ (SCB) ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸੋਮਵਾਰ ਤੜਕੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਹਸਪਤਾਲ ਦੇ ਟਰਾਮਾ ਕੇਅਰ ਵਿਭਾਗ ਦੇ ਆਈ.ਸੀ.ਯੂ. (ICU) ਵਿੱਚ ਅਚਾਨਕ ਅੱਗ ਲੱਗਣ ਕਾਰਨ 10 ਮਰੀਜ਼ਾਂ ਦੀ ਮੌਤ ਹੋ ਗਈ। ਦੂਜੇ ਪਾਸੇ ਇਸ ਹਾਦਸੇ ਦੌਰਾਨ ਬਾਕੀ ਦੇ ਮਰੀਜ਼ਾਂ ਨੂੰ ਬਚਾਉਂਦੇ ਹੋਏ ਹਸਪਤਾਲ ਦੇ 11 ਕਰਮਚਾਰੀ ਵੀ ਬੁਰੀ ਤਰ੍ਹਾਂ ਝੁਲਸ ਗਏ ਹਨ।

ਤੜਕੇ ਢਾਈ ਵਜੇ ਵਾਪਰਿਆ ਹਾਦਸਾ

ਅਧਿਕਾਰੀਆਂ ਮੁਤਾਬਕ ਮੈਡੀਕਲ ਕਾਲਜ ਵਿਚ ਅੱਗ ਲੱਗਣ ਦੀ ਘਟਨਾ ਰਾਤ ਕਰੀਬ 2:30 ਤੋਂ 3:00 ਵਜੇ ਦੇ ਵਿਚਕਾਰ ਵਾਪਰੀ। ਜਿਸ ਸਮੇਂ ਅੱਗ ਲੱਗੀ, ਉਸ ਵੇਲੇ ਆਈ.ਸੀ.ਯੂ. ਵਿੱਚ ਗੰਭੀਰ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਕੁੱਲ 23 ਮਰੀਜ਼ਾਂ ਨੂੰ ਦੂਜੇ ਵਾਰਡਾਂ ਵਿੱਚ ਸ਼ਿਫਟ ਕੀਤਾ ਗਿਆ ਸੀ। 7 ਮਰੀਜ਼ਾਂ ਦੀ ਮੌਤ ਸ਼ਿਫਟ ਕਰਨ ਦੌਰਾਨ ਹੋਈ, ਜਦਕਿ 3 ਹੋਰਾਂ ਨੇ ਬਾਅਦ ਵਿੱਚ ਦਮ ਤੋੜ ਦਿੱਤਾ।

ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਅਤੇ ਸਿਹਤ ਮੰਤਰੀ ਮੁਕੇਸ਼ ਮਹਾਲਿੰਗ ਨੇ ਹਸਪਤਾਲ ਦਾ ਦੌਰਾ ਕੀਤਾ। ਇਸ ਘਟਨਾ ਦੇ ਸਬੰਧ ਵਿਚ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਕਿਹਾ, “ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਮੈਂ ਅਧਿਕਾਰੀਆਂ ਨੂੰ ਜ਼ਖਮੀ ਮਰੀਜ਼ਾਂ ਦੇ ਉਚਿਤ ਇਲਾਜ ਦੇ ਨਿਰਦੇਸ਼ ਦਿੱਤੇ ਹਨ।” ਮੁੱਖ ਮੰਤਰੀ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਲਈ 25-25 ਲੱਖ ਰੁਪਏ ਦੀ ਆਰਥਿਕ ਸਹਾਇਤਾ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਫਿਲਹਾਲ ਪੁਲਸ ਅਤੇ ਫਾਇਰ ਵਿਭਾਗ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।