Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਵੱਡੀ ਖ਼ਬਰ: ਚੰਡੀਗੜ੍ਹ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵੱਡੀ ਖ਼ਬਰ: ਚੰਡੀਗੜ੍ਹ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

 

ਚੰਡੀਗੜ੍ਹ: ਚੰਡੀਗੜ੍ਹ ਵਿਚ ਅੱਜ ਸਮੇਂ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸ਼ਹਿਰ ਦੇ ਤਿੰਨ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਸ ਧਮਕੀ ਤੋਂ ਬਾਅਦ ਸਕੂਲ ਅਤੇ ਪੁਲਸ ਪ੍ਰਸ਼ਾਸਨ ਵਿਚ ਹਫ਼ੜਾ-ਦਫ਼ੜੀ ਮਚ ਗਈ। ਰਿਪੋਰਟਾਂ ਅਨੁਸਾਰ ਚੰਡੀਗੜ੍ਹ ਦੇ ਸੈਕਟਰ 38 ਦੇ ਵਿਵੇਕ ਹਾਈ ਸਕੂਲ, ਕਾਰਮਲ ਕਾਨਵੈਂਟ ਸਕੂਲ ਅਤੇ ਸੇਂਟ ਜੌਹਨ ਸਕੂਲ ਨੂੰ ਈਮੇਲ ਰਾਹੀਂ ਧਮਕੀਆਂ ਭੇਜੀਆਂ ਗਈਆਂ ਹਨ।

ਦੱਸ ਦੇਈਏ ਕਿ ਇਸ ਸਮੇਂ ਸਕੂਲਾਂ ਵਿਚ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਹਨ। ਪੇਪਰਾਂ ਦੇ ਦਿਨਾਂ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣਾ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਧਮਕੀ ਤੋਂ ਬਾਅਦ ਸਕੂਲ ਦੇ ਵਿਦਿਆਰਥੀ ਸਕੂਲ ਵਿਚ ਬੈਠ ਕੇ ਪੇਪਰ ਦੇ ਰਹੇ ਹਨ। ਸੂਚਨਾ ਮਿਲਣ ‘ਤੇ ਚੰਡੀਗੜ੍ਹ ਪ੍ਰਸ਼ਾਸਨ, ਪੁਲਸ ਸਟੇਸ਼ਨ, ਡੌਗ ਸਕੁਐਡ, ਬੰਬ ਨਿਰੋਧਕ ਦਸਤੇ ਅਤੇ ਖੁਫੀਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ, ਜਿਨ੍ਹਾਂ ਵਲੋਂ ਤਲਾਸ਼ੀ ਲਈ ਜਾ ਰਹੀ ਹੈ। ਸਾਰੇ ਸਕੂਲਾਂ ਵਿੱਚ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਜਾਰੀ ਹੈ। ਜਾਂਚ ਏਜੰਸੀਆਂ ਇਸ ਸਮੇਂ ਈਮੇਲਾਂ ਦੀ ਜਾਂਚ ਕਰ ਰਹੀਆਂ ਹਨ।