ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਰੰਧਾਵਾ ਨੇ ਸੋਸ਼ਲ ਮੀਡੀਆ ਰਾਹੀਂ ਇਸ ਗੱਲ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕਿਹਾ, “ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਮੇਰੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੇਰਾ ਇਕ ਸਾਥੀ ਮੇਰੇ ਪੁੱਤਰ ਨੂੰ ਮਿਲਿਆ ਅਤੇ ਉਸ ਤੋਂ ਇਕ ਘੰਟੇ ਦੇ ਬਾਅਦ ਹੀ ਉਸ ‘ਤੇ ਫ਼ਾਇਰਿੰਗ ਕਰ ਦਿੱਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਸੰਸਦ ਸੈਸ਼ਨ ਲਈ ਦਿੱਲੀ ਵਿਚ ਹਾਂ – ਕੋਈ ਵੀ ਗੈਂਗਸਟਰ ਮੈਨੂੰ ਹਿਲਾ ਨਹੀਂ ਸਕਦਾ।