ਚੰਡੀਗੜ੍ਹਪੰਜਾਬ ਦੇ ਮੌਸਮ ਵਿਚ ਲਗਾਤਾਰ ਬਦਲਾਅ ਆ ਰਹੇ ਹਨ। ਹਲਕੀ ਬਰਸਾਤ ਦੇ ਬਾਵਜੂਦ ਲੋਕਾਂ ਨੂੰ ਗਰਮੀ ਤੋਂ ਪੂਰੀ ਰਾਹਤ ਨਹੀਂ ਮਿਲ ਰਹੀ ਤੇ ਤਾਪਮਾਨ ਵਿਚ ਇਕ ਵਾਰ ਫ਼ਿਰ ਵਾਧਾ ਹੋਣ ਲੱਗ ਪਿਆ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਤਾਪਮਾਨ ਵਿਚ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਤੇ ਤਾਪਮਾਨ ਇਕ ਵਾਰ ਫ਼ਿਰ 40 ਡਿਗਰੀ ਤੋਂ ਉੱਪਰ ਜਾ ਪਹੁੰਚਿਆ ਹੈ।
ਸਭ ਤੋਂ ਵੱਧ ਤਾਪਮਾਨ ਫਰੀਦਕੋਟ ਅਤੇ ਬਠਿੰਡਾ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 42 ਡਿਗਰੀ ਤੋਂ ਵੀ ਉੱਪਰ ਰਿਹਾ। ਉੱਥੇ ਹੀ ਮੌਸਮ ਵਿਭਾਗ ਵੱਲੋਂ ਇਸ ਪੂਰੇ ਹਫ਼ਤੇ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਵਿਭਾਗ ਵੱਲੋਂ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਹੀ ਬਾਰਿਸ਼ ਦੇ ਨਾਲ-ਨਾਲ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਤੇਜ਼ ਹਨੇਰੀ ਅਤੇ ਅਸਮਾਨੀ ਬਿਜਲੀ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।