ਦਿੱਲੀ ਵਕਫ ਬੋਰਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਨੇਤਾ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਮਿਲੀ ਹੈ। ਰਾਉਸ ਐਵੇਨਿਊ ਕੋਰਟ ਨੇ ਫਿਲਹਾਲ ਈਡੀ ਦੁਆਰਾ ਦਾਖਲ ਸਪਲੀਮੈਂਟਰੀ ਚਾਰਜਸ਼ੀਟ ‘ਤੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਾਉਸ ਐਵੇਨਿਊ ਕੋਰਟ ਨੇ ਅਮਾਨਤੁੱਲਾ ਖਾਨ ਨੂੰ ਜੇਲ੍ਹ ਤੋਂ ਰਿਹਾਅ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ।
ਰਾਉਸ ਐਵੇਨਿਊ ਕੋਰਟ ਨੇ ਕਿਹਾ ਕਿ ਅਮਾਨਤੁੱਲਾ ਖਾਨ ਖਿਲਾਫ ਮੁਕੱਦਮਾ ਚਲਾਉਣ ਲਈ ਕੋਈ ਸੈਂਕਸ਼ਨ ਨਹੀਂ ਲਿਆ ਗਿਆ ਹੈ। ਈਡੀ ਨੇ ‘ਆਪ’ ਨੇਤਾਵਾਂ ਅਮਾਨਤੁੱਲਾ ਖਾਨ ਅਤੇ ਮਰੀਅਮ ਸਿੱਦੀਕੀ ਦੇ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਰਜ ਕੀਤੀ ਸੀ।
ਅੱਜ ਹੀ ਮਿਲ ਸਕਦੀ ਰਿਹਾਈ
ਮੰਨਿਆ ਜਾ ਰਿਹਾ ਹੈ ਕਿ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਅੱਜ (ਵੀਰਵਾਰ, 14 ਨਵੰਬਰ) ਰਿਹਾਅ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ। ਅਮਾਨਤੁੱਲਾ ਖਾਨ ਨੂੰ ਰਸਮੀ ਜ਼ਮਾਨਤ ਬਾਂਡ ਭਰਨ ਤੋਂ ਬਾਅਦ ਅੱਜ ਸ਼ਾਮ ਤੱਕ ਰਿਹਾਅ ਕੀਤਾ ਜਾ ਸਕਦਾ ਹੈ। ਅਦਾਲਤ ਨੇ ਕਿਹਾ ਕਿ ਅਮਾਨਤੁੱਲਾ ਖਾਨ ਖਿਲਾਫ ਮੁਕੱਦਮਾ ਚਲਾਉਣ ਲਈ ਕਾਫੀ ਸਬੂਤ ਹਨ, ਪਰ ਉਨ੍ਹਾਂ ‘ਤੇ ਮੁਕੱਦਮਾ ਚਲਾਉਣ ਦੀ ਕੋਈ ਮਨਜ਼ੂਰੀ ਨਹੀਂ ਹੈ। ਇਸ ਲਈ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ