Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ, PM ਮੋਦੀ ਨੇ ਚੰਡੀਗੜ੍ਹ...

ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ, PM ਮੋਦੀ ਨੇ ਚੰਡੀਗੜ੍ਹ ਵਾਸੀਆਂ ਨੂੰ ਦਿੱਤਾ ਤੋਹਫ਼ਾ

 

 

ਚੰਡੀਗੜ੍ਹ : ਚੰਡੀਗੜ੍ਹ ਵਾਸੀਆਂ ਨੂੰ ਅੱਜ 25 ਨਵੀਆਂ ਇਲੈਕਟ੍ਰਿਕ ਬੱਸਾਂ ਦਾ ਤੋਹਫ਼ਾ ਮਿਲ ਗਿਆ ਹੈ। ਇਨ੍ਹਾਂ ਬੱਸਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੁਹਾਟੀ ਤੋਂ ਵਰਚੁਅਲ ਤਰੀਕੇ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਇਹ ਬੱਸਾਂ ਪੀ. ਐੱਮ. ਈ.-ਬੱਸ ਸੇਵਾ ਯੋਜਨਾ ਤਹਿਤ ਚੰਡੀਗੜ੍ਹ ਨੂੰ ਮਿਲੀਆਂ ਹਨ। ਇਸ ਦੌਰਾਨ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਰਹੇ। ਪ੍ਰਸ਼ਾਸਨ ਦਾ ਟੀਚਾ ਹੈ ਕਿ ਅਪ੍ਰੈਲ ਤੱਕ ਸ਼ਹਿਰ ‘ਚ ਕੁੱਲ 100 ਇਲੈਕਟ੍ਰਿਕ ਬੱਸਾਂ ਚਲਾਉਣ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ।

ਸਫ਼ਰ ਹੋਵੇਗਾ ਸੁਖਾਵਾਂ

ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਨ੍ਹਾਂ ਬੱਸਾਂ ਦੇ ਆਉਣ ਨਾਲ ਸ਼ਹਿਰ ਦੇ ਯਾਤਰੀਆਂ ਨੂੰ ਰਾਹਤ ਭਰਿਆ ਸਫ਼ਰ ਮਿਲੇਗਾ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਲੋਕਾਂ ਨੂੰ ਬਿਹਤਰ ਅਤੇ ਪ੍ਰਦੂਸ਼ਣ ਮੁਕਤ ਟਰਾਂਸਪੋਰਟ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਔਰਤਾਂ ਅਤੇ ਦਿਵਿਆਂਗਾਂ ਲਈ ਵਿਸ਼ੇਸ਼ ਸਹੂਲਤਾਂ

ਇਨ੍ਹਾਂ ਨਵੀਆਂ ਬੱਸਾਂ ਨੂੰ ਖ਼ਾਸ ਤੌਰ ‘ਤੇ ਹਰ ਵਰਗ ਦੀਆਂ ਲੋੜਾਂ ਨੂੰ ਧਿਆਨ ‘ਚ ਰੱਖ ਕੇ ਤਿਆਰ ਕੀਤਾ ਗਿਆ ਹੈ। ਇਨ੍ਹਾਂ ‘ਚ ਔਰਤਾਂ ਅਤੇ ਵਿਕਲਾਂਗਾਂ (ਦਿਵਿਆਂਗਾਂ) ਲਈ ਵਿਸ਼ੇਸ਼ ਸੁਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਦਾ ਸਫ਼ਰ ਆਰਾਮਦਾਇਕ ਹੋ ਸਕੇ।

ਸੁਰੱਖਿਆ ਲਈ ਪੈਨਿਕ ਬਟਨ ਅਤੇ ਸੀ. ਸੀ. ਟੀ. ਵੀ. ਕੈਮਰੇ

ਯਾਤਰੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਨ੍ਹਾਂ ਬੱਸਾਂ ‘ਚ ਆਧੁਨਿਕ ਤਕਨੀਕ ਦਾ ਇਸਤੇਮਾਲ ਕੀਤਾ ਗਿਆ ਹੈ। ਹਰੇਕ ਬੱਸ ‘ਚ ਪੈਨਿਕ ਬਟਨ ਅਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਇਸ ਤੋਂ ਇਲਾਵਾ ਜੀ. ਪੀ. ਐੱਸ. ਦੇ ਮਾਧਿਅਮ ਰਾਹੀਂ ਬੱਸਾਂ ਦੀ ਲੋਕੇਸ਼ਨ ਨੂੰ ਵੀ ਟ੍ਰੇਸ ਕੀਤਾ ਜਾ ਸਕੇਗਾ।