Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸੁਖਬੀਰ ਬਾਦਲ ਦਾ ਵੱਡਾ ਬਿਆਨ, ਐੱਸ. ਐੱਸ. ਪੀ. ਪਟਿਆਲਾ 'ਤੇ ਕਾਰਵਾਈ ਕਰਨ...

ਸੁਖਬੀਰ ਬਾਦਲ ਦਾ ਵੱਡਾ ਬਿਆਨ, ਐੱਸ. ਐੱਸ. ਪੀ. ਪਟਿਆਲਾ ‘ਤੇ ਕਾਰਵਾਈ ਕਰਨ DGP

 

 

ਪਟਿਆਲਾ- ਪਟਿਆਲਾ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ‘ਤੇ  ਨਿਸ਼ਾਨਾ ਸਾਧਿਆ। ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਦੀਆਂ ਚੋਣਾਂ ‘ਚ ਸਰਕਾਰ ਵੱਲੋਂ ਖੁੱਲ੍ਹੇ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਪਟਿਆਲਾ ‘ਚ ਇਕ ਉੱਚ ਪੁਲਸ ਅਧਿਕਾਰੀ ਦੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨਾਲ ਜੁੜੀ ਕਥਿਤ ਵਾਇਰਲ ਵੀਡੀਓ ਦਾ ਜ਼ਿਕਰ ਕਰਦੇ ਹੋਏ ਇਸ ਘਟਨਾ ਨੂੰ ਗੰਭੀਰ ਦੱਸਿਆ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

 

ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਸਰਕਾਰ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਲਈ ਪ੍ਰਸ਼ਾਸਨ ਦਾ ਗਲਤ ਇਸਤੇਮਾਲ ਕਰ ਰਹੀ ਹੈ ਅਤੇ ਲੋਕਤੰਤਰਕ ਮੁੱਲਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਦੀ ਨੋਮੀਨੇਸ਼ਨ ਵੇਲੇ ਪੰਜਾਬ ਸਰਕਾਰ ਨੇ ਪੂਰਾ ਜ਼ੋਰ ਲਾਇਆ ਹੈ ਕਿ ਵਿਰੋਧੀ ਪਾਰਟੀਆਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਨਾ ਹੋ ਸਕਣ। ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਝਾੜੂ ਵਾਲਿਆਂ ਨੂੰ ਪਤਾ ਹੈ ਕਿ ਹੁਣ ਇਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਹੋਣੀਆਂ ਹਨ, ਇਸੇ ਕਰਕੇ ਪੁਲਸ ਦੀ ਵਰਤੋਂ ਕਰ ਰਹੇ ਹਨ। ਮੈਂ ਡੀ. ਜੀ. ਪੀ. ਸਾਬ੍ਹ ਨੂੰ ਬੇਨਤੀ ਕਰਦਾ ਹਾਂ ਕਿ ਇਹ ਜੋ ਤੁਹਾਡੀ ਪੁਲਸ ਨੇ ਬਹੁਤ ਵੱਡਾ ਘਾਣ ਕੀਤਾ ਹੈ, ਐੱਸ. ਐੱਸ. ਪੀ. ਵਰੁਣ ਸ਼ਰਮਾ ਪਟਿਆਲਾ ਨੇ ਜੋ ਕੀਤਾ ਹੈ, ਉਸ ‘ਤੇ ਪਰਚਾ ਹੋਣਾ ਚਾਹੀਦਾ ਹੈ। ਅਕਾਲੀ ਦਲ ਅਰਜ਼ੀ ਦੇਵੇਗਾ ਕਿ ਐੱਸ. ਐੱਸ. ਪੀ. ‘ਤੇ ਪਰਚਾ ਦਰਜ ਹੋਵੇ।