ਚੰਡੀਗੜ੍ਹ: ਪੰਜਾਬ ਦੇ ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (ਪੀਐੱਮ ਸ਼੍ਰੀ) ਸਕੀਮ ਵਿਚ ਮੁੜ ਸ਼ਾਮਲ ਹੋਣ ਤੋਂ ਮਗਰੋਂ ਕੇਂਦਰ ਨੇ ਸੂਬੇ ਦੇ 233 ਸਰਕਾਰੀ ਹਾਇਰ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਚੁਣਿਆ ਹੈ। ਇਨ੍ਹਾਂ ਸਰਕਾਰੀ ਸਕੂਲਾਂ ਦੀ ਚੋਣ ਇਕ ਚੈਲੰਜ ਮੋਡ ਰਾਹੀਂ ਕੀਤੀ ਗਈ ਹੈ, ਜਿਸ ਵਿਚ ਸੂਬੇ ਦੇ 5,300 ਸਰਕਾਰੀ ਸਕੂਲਾਂ ਨੇ ਭਾਗ ਲਿਆ ਸੀ। ਚੁਣੇ ਗਏ ਸਕੂਲਾਂ ਨੂੰ ‘ਇਕ ਸਮਾਨ, ਸਮਾਵੇਸ਼ੀ ਅਤੇ ਆਨੰਦਮਈ ਸਕੂਲੀ ਮਾਹੌਲ ਵਿਚ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ’ ਯੋਜਨਾ ਦੇ ਤਹਿਤ ‘ਮਿਸਾਲੀ ਸਕੂਲਾਂ’ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਸਕੂਲ ਰਾਸ਼ਟਰੀ ਸਿੱਖਿਆ ਨੀਤੀ 2020 ਦੀ ਭਾਵਨਾ ਨੂੰ ਦਰਸਾਉਂਦੇ ਹੋਏ, ਮਾਡਲ ਸੰਸਥਾਵਾਂ ਵਜੋਂ ਕੰਮ ਕਰਨਗੇ।
ਕੇਂਦਰੀ ਮੰਤਰੀ ਮੰਡਲ ਨੇ ਸਤੰਬਰ 2022 ਵਿਚ 27,360 ਕਰੋੜ ਰੁਪਏ ਦੀ ਇਸ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਤਹਿਤ ਪੰਜ ਸਾਲਾਂ ਵਿਚ ਦੇਸ਼ ਭਰ ਵਿਚ 14,500 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਹੈ। ਪੰਜਾਬ ਨੇ ਸ਼ੁਰੂ ਵਿਚ ਅਕਤੂਬਰ 2022 ਵਿਚ ਸਮਝੌਤਾ ਪੱਤਰ (ਐੱਮ.ਓ.ਯੂ.) ਉੱਤੇ ਹਸਤਾਖ਼ਰ ਕੀਤੇ ਸਨ ਪਰ ਬਾਅਦ ਵਿਚ ਪਿਛਲੇ ਸਾਲ ਪ੍ਰੋਗਰਾਮ ਤੋਂ ਪਿੱਛੇ ਹਟ ਗਏ ਸੀ। ਰਾਜ ਇਸ ਸਾਲ ਜੁਲਾਈ ਵਿਚ ਇਸ ਸਕੀਮ ਵਿਚ ਮੁੜ ਸ਼ਾਮਲ ਹੋਇਆ ਅਤੇ ਫਿਰ ਅਪਗ੍ਰੇਡ ਲਈ ਸਕੂਲਾਂ ਦੀ ਪਛਾਣ ਕਰਨ ਲਈ ਪਿਛਲੇ ਮਹੀਨੇ ਆਯੋਜਿਤ ਸਕੂਲ ਚੋਣ ਦੇ ਚੌਥੇ ਪੜਾਅ ਵਿਚ ਹਿੱਸਾ ਲਿਆ